Home / ਚੋਣਵੀ ਖਬਰ/ਲੇਖ / ਪੰਜਾਬ ‘ਚੋਂ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਕੇ ਪੰਜਾਬੀਆਂ ਨੂੰ ਆਪਣੀ ਮਾਂ ਬੋਲੀ ਤੋਂ ਦੂਰ ਕੀਤਾ ਜਾ ਰਿਹਾ: ਸਿੱਖ ਫੈਡਰੇਸ਼ਨ ਯੂ. ਕੇ.

ਪੰਜਾਬ ‘ਚੋਂ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਕੇ ਪੰਜਾਬੀਆਂ ਨੂੰ ਆਪਣੀ ਮਾਂ ਬੋਲੀ ਤੋਂ ਦੂਰ ਕੀਤਾ ਜਾ ਰਿਹਾ: ਸਿੱਖ ਫੈਡਰੇਸ਼ਨ ਯੂ. ਕੇ.

 

ਲੰਡਨ: ਜਦੋਂ ਵਿਦੇਸ਼ਾਂ ਵਿੱਚ ਪੰਜਾਬੀ ਮਾਂ ਬੋਲੀ ਨੂੰ ਸਤਿਕਾਰ ਮਿਲ ਰਿਹਾ ਹੋਵੇ ਅਤੇ ਉਦੀ ਆਪਣੀ ਮੌਲਣ ਵਿਗਸਣ ਦੀ ਭੋੰਇ ਪੰਜਾਬ ਵਿੱਚ ਉਸਦੀ ਅਣਦੇਖੀ ਹੋ ਰਹੀ ਹੋਵੇ ਤਾਂ ਵਿਦੇਸ਼ਾਂ ਵਿੱਚ ਬੈਠੇਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲਿਆਂ ਦੇ ਮਨਾਂ ਵਿੱਚ ਇਸ ਵਰਤਾਰੇ ਬਾਰੇ ਦੁੱਖ ‘ਤੇ ਰੋਸ ਪੈਦਾ ਹੋਣਾ ਸੁਭਾਵਿਕ ਹੈ।


ਪੰਜਾਬੀ ਵਿੱਚ ਪੰਜਾਬੀ ਬਾਸ਼ਾ ਦੀ ਹੋ ਰਹੀ ਅਣਦੇਖੀ ਤੋਂ ਦੁਖੀ ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਪ੍ਰੈਸ ਦੇ ਨਾਂਅ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਪੰਜਾਬ ‘ਚੋਂ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਕੇ ਪੰਜਾਬੀਆਂ ਨੂੰ ਆਪਣੀ ਮਾਂ ਬੋਲੀ ਤੋਂ ਦੂਰ ਕੀਤਾ ਜਾ ਰਿਹਾ ਹੈ ।

 

ਉਨ੍ਹਾਂ ਕਿਹਾ ਕਿ ਮਾਂ ਬੋਲੀ ਦੀ ਸੰਭਾਲ ਕਰਨਾ ਹਰ ਪੰਜਾਬੀ ਦਾ ਫ਼ਰਜ਼ ਬਣਦਾ ਹੈ ।ਜਿਸ ਲਈ ਸਮੂਹ ਪੰਜਾਬੀਆਂ ਨੂੰ ਇਕੱਠੇ ਹੋ ਕੇ ਸ਼ੰਘਰਸ਼ ਕਰਨਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਜਿੱਥੇ ਵਿਦੇਸ਼ਾਂ ਵਿਚ ਪੰਜਾਬੀ ਨੂੰ ਪੂਰਾ ਮਾਣ ਸਤਿਕਾਰ ਮਿਲ ਰਿਹਾ ਹੈ, ਉੱਥੇ ਹੀ ਪੰਜਾਬ ਵਿਚ ਇਸ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ।

 

ਸ: ਗਿੱਲ ਨੇ ਕਿਹਾ ਕਿ ਭਾਵੇਂ ਭਾਸ਼ਾ ਕਿਸੇ ਇਕ ਫ਼ਿਰਕੇ, ਧਰਮ ਜਾਂ ਖ਼ਾਸ ਲੋਕਾਂ ਲਈ ਨਹੀਂ ਹੁੰਦੀ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਤ ਗੁਰਮੁੱਖੀ ਲਿਪੀ ਵਿਚ ਹੋਣ ਕਰਕੇ ਪੰਜਾਬੀ ਭਾਸ਼ਾ ਦਾ ਸਿੱਖਾਂ ਨਾਲ ਗੂੜਾ ਸਬੰਧ ਹੈ ।ਜਿਸ ਕਰਕੇ ਸਾਡਾ ਹੋਰ ਵੀ ਫਰਜ਼ ਬਣ ਜਾਂਦਾ ਹੈ ਕਿ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਲਈ ਯਤਨ ਤੇਜ਼ ਕਰੀਏ ਙ

ਟਿੱਪਣੀ ਕਰੋ:

About webmaster

Scroll To Top