Home / ਕੌਮਾਂਤਰੀ ਖਬਰਾਂ / ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੇ ਪਾਸਪੋਰਟ ਜ਼ਬਤ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਵੱਲੋਂ ਨਿਖੇਧੀ

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੇ ਪਾਸਪੋਰਟ ਜ਼ਬਤ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਵੱਲੋਂ ਨਿਖੇਧੀ

ਨਿਊਯਾਰਕ: ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦਾ ਭਾਰਤ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ‘ਤੇ ਰੋਕ ਕੇ ਪਾਸਪੋਰਟ ਜ਼ਬਤ ਕਰਨ ਦੇ ਕਾਰੇ ਨੂੰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ. ਐਸ. ਏ.) ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

ਦਿੱਲੀ ਹਵਾਈ ਅੱਡੇ ‘ਤੇ ਦਲ ਖਾਲਸਾ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ. ਐਸ. ਏ.) ਨੇ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਹਮੇਸ਼ਾ ਸਿੱਖਾਂ ਨੂੰ ਬੇਗੁਨਾਹੀ ਦਾ ਅਹਿਸਾਸ ਕਰਾਉਂਦੀ ਰਹਿੰਦੀ ਹੈ । ਕੋਆਰਡੀਨੇਸ਼ਨ ਕਮੇਟੀ ਕੋਆਰਡੀਨੇਟਰ ਹਿੰਮਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਈ ਚੀਮਾ ਥਾਈਲੈਂਡ ‘ਚ ਸਾਊਥ ਏਸ਼ੀਆ ‘ਚ ਨਸਲਕੁਸ਼ੀ ਦੀ ਰੋਕਥਾਮ ਵਿਚ ਧਾਰਮਿਕ ਆਗੂਆਂ ਦੇ ਰੋਸ ਦੇ ਵਿਸ਼ੇ ‘ਤੇ ਕਰਵਾਏ ਗਏ ਸਮਾਗਮ ਤੋਂ ਵਾਪਸ ਪਰਤ ਰਹੇ ਸਨ । ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਤੋਂ ਭਾਵ ਹੈ ਕਿ ਭਾਰਤ ਸਰਕਾਰ ਸਿੱਖਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਤੋਂ ਰੋਕ ਰਹੀ ਹੈ ।

 

ਸ: ਹਿੰਮਤ ਸਿੰਘ ਨੇ ਭਾਰਤ ਸਰਕਾਰ ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਆਪਣੇ-ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਮੁਲਕ ਕਹਿਣ ਵਾਲੇ ਭਾਰਤ ਦੀਆਂ ਸਰਕਾਰਾਂ ਨੇ ਹੀ ਜਮਹੂਰੀਅਤ ਦਾ ਘਾਣ ਕਰਨ ਦਾ ਠੇਕਾ ਲੈ ਰੱਖਿਆ ਹੈ । ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਭਾਰਤ ਵਿਚ ਸਿੱਖਾਂ ਦੇ ਪੱਖ ਵਿਚ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾ ਕੇ ਝੂਠੇ ਕੇਸਾਂ ਵਿਚ ਉਲਝਾਇਆ ਜਾ ਰਿਹਾ ਹੈ ।

 

ਉਨ੍ਹਾਂ ਕਿਹਾ ਕਿ ਇਸ ਤੋਂ ਲਗਦਾ ਹੈ ਕਿ ਭਾਰਤ ਵਿਚ ਘੱਟ ਗਿਣਤੀਆਂ ਲਈ ਕੋਈ ਥਾਂ ਨਹੀਂ ਹੈ । ਹਿੰਮਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਇਹੋ ਜਿਹੇ ਕਦਮਾਂ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਭਾਰਤ ਸਰਕਾਰ ਦੇ ਗ਼ੈਰ-ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾ ਕਰਨ ਵਾਲੀਆਂ ਕਾਰਵਾਈਆਂ ਦਾ ਵਿਰੋਧ ਕਰਨਾ ਚਾਹੀਦਾ ਹੈ ।

ਟਿੱਪਣੀ ਕਰੋ:

About webmaster

Scroll To Top