Home / ਚੋਣਵੀ ਖਬਰ/ਲੇਖ / ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਸਿੱਖ ਸਦਭਾਵਨਾ ਦਲ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਸਿੱਖ ਸਦਭਾਵਨਾ ਦਲ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

 

ਅੰਮ੍ਰਿਤਸਰ: ਗੁਰੁ ਨਾਨਕ ਸਾਹਿਬ ਜੀ ਦੇ ਮੁਬਾਰਕ ਪਾਕ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਦੀ ਮੁੜ ਬਹਾਲੀ ਲਈ ਮੰਗ ਕਰਦਿਆਂ  ਸਿੱਖ ਸਦਭਾਵਨਾ ਦਲ ਦੇ ਕਾਰਕੁਨਾਂ ਨੇ ਅੱਜ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ।

ਅਕਾਲ ਤਖ਼ਤ ਵਿਖੇ ਅਰਦਾਸ ਕਰਦੇ ਹੋਏ ਸਿੱਖ ਸਦਭਾਵਨਾ ਦਲ ਦੇ ਕਾਰਕੁਨ

ਜਥੇਬੰਦੀ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਸਮੇਤ ਸਿੱਖ ਕਾਰਕੁਨ ਸਵੇਰੇ ਅਕਾਲ ਤਖ਼ਤ ਵਿਖੇ ਪੁੱਜੇ, ਜਿਥੇ ਉਨ੍ਹਾਂ ਗੁਰਦੁਆਰੇ ਦੀ ਬਹਾਲੀ ਵਾਸਤੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਰੋਕਣ ਦਾ ਵੀ ਯਤਨ ਕੀਤਾ ਗਿਆ।

 

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਕਿਮ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਡਾਂਗਮਾਰ ਬੋਧੀ ਮੰਦਿਰ ਵਿੱਚ ਤਬਦੀਲ ਕੀਤਾ ਗਿਆ ਹੈ, ਜਿਸ ਦਾ ਸਿੱਖ ਭਾਈਚਾਰੇ ਨੇ ਸਖ਼ਤ ਵਿਰੋਧ ਕੀਤਾ ਹੈ।

 
ਉਨ੍ਹਾਂ ਆਖਿਆ ਕਿ ਇਹ ਗੁਰਦੁਆਰਾ 550 ਸਾਲ ਦੇ ਇਤਿਹਾਸ ਨੂੰ ਦਰਸਾਉਂਦਾ ਹੈ ਕਿ ਉਥੇ ਗੁਰੂ ਸਾਹਿਬ ਨੇ ਦੌਰਾ ਕੀਤਾ ਸੀ। ਪਰ ਹੁਣ ਇਸ ਅਸਥਾਨ ਨੂੰ ਖ਼ਤਮ ਕਰਕੇ ਜਿੱਥੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ ਉੱਥੇ ਸਿੱਖ ਫਿਰਕੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਕੌਮ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ।

 
ਸਿੱਖ ਆਗੂ ਨੇ ਆਖਿਆ ਕਿ ਗੁਰਦੁਆਰੇ ਦੀ ਬਹਾਲੀ ਲਈ ਸੂਬੇ ਦੀਆਂ ਪੰਚਾਇਤਾਂ ਵੱਲੋਂ ਵੀ ਇਸ ਸਬੰਧੀ ਮਤੇ ਪਾਏ ਜਾਣਗੇ। ਸਿੱਖ ਸਦਭਾਵਨਾ ਦਲ ਦੇ ਮੁਖੀ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਦੀਆਂ ਚੋਣ ਵਾਲੀਆਂ ਚੋਣਾਂ ਵਿੱਚ ਹਿੱਸਾ ਲਵੇਗੀ ਤਾਂ ਜੋ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਤੋਂ ਬਾਦਲਾਂ ਦੇ ਕਬਜ਼ੇ ਨੂੰ ਖ਼ਤਮ ਕੀਤਾ ਜਾ ਸਕੇ।

 

ਟਿੱਪਣੀ ਕਰੋ:

About webmaster

Scroll To Top