Home / ਕੌਮਾਂਤਰੀ ਖਬਰਾਂ / ਆਸਟਰੇਲੀਆ ਦੀ ਸੰਗਤ ਮੂਲ ਨਾਨਕਸ਼ਾਹੀ ਕੈਲ਼ੰਡਰ ਅਨੁਸਾਰ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਵੇਗੀ

ਆਸਟਰੇਲੀਆ ਦੀ ਸੰਗਤ ਮੂਲ ਨਾਨਕਸ਼ਾਹੀ ਕੈਲ਼ੰਡਰ ਅਨੁਸਾਰ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਵੇਗੀ

 

ਸਿਡਨੀ: ਸ਼੍ਰੋਮਣੀ ਕਮੇਟੀ ਅਤੇ ਬਾਦਲਾਂ ਦੇ ਥਾਪੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ 25 ਦਸੰਬਰ ਨੂੰ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਾਨਉਣ ਦੇ ਹੁਕਮਾਂ ਵਿੱਰੁੱਧ ਆਸਟਰੇਲੀਆ ਦੀ ਸੰਗਤ ਨੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਹਨ।

ਗੁਰਦੁਆਰਿਆਂ ਵਿੱਚ ਸ਼ਹੀਦੀ ਜੋੜ ਮੇਲ ਅਤੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ 22 ਦਸੰਬਰ ਤੋਂ ਸ਼ੁਰੂ ਹੋ ਕੇ 5 ਜਨਵਰੀ ਤੱਕ ਹੋਣੇ ਹਨ।
ਅਮਰੀਕਾ ਤੋਂ ਬਾਅਦ ਆਸਟਰੇਲੀਆ ਦੇ ਗੁਰਦੁਆਰਿਆਂ ਨੇ ਵੀ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਧਾਰਮਿਕ ਸਮਾਗਮ, ਪ੍ਰਕਾਸ਼ ਦਿਹਾੜੇ ਅਤੇ ਸ਼ਹੀਦੀ ਗੁਰਪੁਰਬ ਮਨਾਉਣ ਦਾ ਫ਼ੈਸਲਾ ਲਿਆ ਹੈ। ਆਸਟਰੇਲੀਅਨ ਸਿੱਖ ਐਸੋਸੀਏਸ਼ਨ ਦੇ ਬੁਲਾਰੇ ਹਰਦੀਪ ਸਿੰਘ ਤੇ ਗੁਰਦੁਆਰਾ ਸਕੱਤਰ ਜਸਬੀਰ ਸਿੰਘ ਥਿੰਦ ਨੇ ਕਿਹਾ ਕਿ ਐਸੋਸੀਏਸ਼ਨ ਦੇ ਡਾਇਰੈਕਟਰਾਂ ਦੀ ਇਕੱਤਰਤਾ ਨੇ ਫ਼ੈਸਲਾ ਲੈਂਦੇ ਹੋਏ ਮੂਲ ਨਾਨਕਸ਼ਾਹੀ ਕੈਲੰਡਰ 2003 ਨੂੰ ਅਪਣਾਉਣ ਦਾ ਫ਼ੈਸਲਾ ਕੀਤਾ ਹੈ।

 

ਨੈਸ਼ਨਲ ਸਿੱਖ ਕੌਂਸਲ ਆਫ ਆਸਟਰੇਲੀਆ ਦੇ ਜਨਰਲ ਸਕੱਤਰ ਬਾਵਾ ਸਿੰਘ ਜਗਦੇਵ ਤੇ ਸਿੱਖ ਫੈਡਰੇਸ਼ਨ ਆਫ ਆਸਟਰੇਲੀਆ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਨੇ ਵੀ 5 ਜਨਵਰੀ ਨੂੰ ਹੀ ਗੁਰਪੁਰਬ ਮਨਾਏ ਜਾਣ ’ਤੇ ਜ਼ੋਰ ਦਿੱਤਾ।

ਟਿੱਪਣੀ ਕਰੋ:

About webmaster

Scroll To Top