Home / ਕੌਮਾਂਤਰੀ ਖਬਰਾਂ / ਕੈਪਟਨ ਸਰਕਾਰ ਵੱਲੋਂ ਖਾਲਸਾ ਸਾਜਣਾ ਦਿਹਾੜੇ ਦੀ ਛੁੱਟੀ ਰੱਦ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵੱਲੋਂ ਨਿਖੇਧੀ

ਕੈਪਟਨ ਸਰਕਾਰ ਵੱਲੋਂ ਖਾਲਸਾ ਸਾਜਣਾ ਦਿਹਾੜੇ ਦੀ ਛੁੱਟੀ ਰੱਦ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵੱਲੋਂ ਨਿਖੇਧੀ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਅਮਰੀਕਾ ਦੀਆਂ 85 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਦੀ ਬਣੀ ਸਾਂਝੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੀ ਪ੍ਰਵਾਨਿਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ।

ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਛੁੱਟੀ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

 

ਕੋਆਰਡੀਨੇਟਰ ਹਿੰਮਤ ਸਿੰਘ , ਕੇਵਲ ਸਿੰਘ ਸਿੱਧੂ, ਹਰਜਿੰਦਰ ਸਿੰਘ, ਵੀਰ ਸਿੰਘ ਮਾਂਗਟ ਅਤੇ ਦਵਿੰਦਰ ਸਿੰਘ ਦਿਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਿਸਾਖੀ ਨੂੰ ‘ਵਰਲਡ ਸਿੱਖ ਡੇਅ’ ਵਜੋਂ ਮਾਨਤਾ ਦਿਵਾਉਣ ਲਈ ਆਰੰਭੇ ਕਾਰਜਾਂ ਨੂੰ ਬੂਰ ਪਿਆ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਾਰੀ ਕੀਤੀ ਛੁੱਟੀਆਂ ਦੀ ਸੂਚੀ ਵਿੱਚ ਤੁਰੰਤ ਸੋਧ ਕਰੇ ਅਤੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਦਿਹਾੜੇ ਦੀ ਪ੍ਰਵਾਨਿਤ ਛੁੱਟੀ ਬਹਾਲ ਕਰੇ।

 

ਅਮਰੀਕਾ ਵਿੱਚ ਵਿਸਾਖੀ ਨੂੰ ‘ਅਮਰੀਕਾ ਸਿੱਖ ਡੇਅ’ ਵਜੋਂ ਮਾਨਤਾ ਮਿਲ ਚੁੱਕੀ ਹੈ। ਹੁਣ ਕਮੇਟੀ ਅਗਲੇਰੀ ਕਾਰਵਾਈ ਵਿੱਚ ਵਿਸ਼ਵ ਦੇ ਸਾਰੇ ਮੁਲਕਾਂ ਵਿੱਚ ਵਿਸਾਖੀ ਨੂੰ ਵਰਲਡ ਸਿੱਖ ਡੇਅ ਵਜੋਂ ਮਾਨਤਾ ਦਿਵਾਉਣ ਲਈ ਸਰਗਰਮ ਹੈ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਵਿਸਾਖੀ ਦੀ ਛੁੱਟੀ ਬੰਦ ਕਰਨਾ ਮੰਦਭਾਗੀ ਕਾਰਵਾਈ ਹੈ, ਜਿਸ ਨਾਲ ਸਿੱਖਾਂ ਦੇ ਹਿਰਦਿਆਂ ’ਤੇ ਗਹਿਰੀ ਸੱਟ ਵੱਜੀ ਹੈ।

ਟਿੱਪਣੀ ਕਰੋ:

About webmaster

Scroll To Top