Home / ਕੌਮਾਂਤਰੀ ਖਬਰਾਂ / ਅਮਰੀਕਾ: ਸਿੱਖਾਂ ਨੇ ਭਾਰਤੀ ਅਧਿਕਾਰੀਆਂ ਦੇ ਗੁਰਦੁਅਰਿਆਂ ਵਿੱਚ ਦਾਖਲੇ ‘ਤੇ ਲਾਈ ਪਾਬੰਦੀ

ਅਮਰੀਕਾ: ਸਿੱਖਾਂ ਨੇ ਭਾਰਤੀ ਅਧਿਕਾਰੀਆਂ ਦੇ ਗੁਰਦੁਅਰਿਆਂ ਵਿੱਚ ਦਾਖਲੇ ‘ਤੇ ਲਾਈ ਪਾਬੰਦੀ

ਨਿਊਯਾਰਕ: ਅਮਰੀਕਾ ਵੱਸਦੇ ਸਿੱਖਾਂ ਨੇ ਭਾਰਤ ਸਰਕਾਰ ਦੇ ਸਿੱਖਾਂ ਪ੍ਰਤੀ ਰਵੱਈਏ ਅਤੇ ਭਾਰਤੀ ਕੂਟਨੀਤਕਾਂ ਦੀ ਸਿੱਖ ਵਿਰੋਧੀ ਕਰਵਾਈ ਦੇ ਵਿਰੁੱਧ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਇਤਿਹਾਸਕ ਮਤਾ ਪਾਸ ਕਰਦਿਆਂ ਭਾਰਤੀ ਕੂਟਨੀਤਕਾਂ ਅਤੇ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਦੇ ਗੁਰਦੁਆਰਿਆਂ ‘ਚ ਦਾਖ਼ਲੇ ਅਤੇ ਨਗਰ ਕੀਰਤਨ ‘ਚ ਸ਼ਮੂਲੀਅਤ ‘ਤੇ ਪਾਬੰਦੀ ਲਗਾ ਦਿੱਤੀ ਹੈ ।

ਅਮਰੀਕਾ ਵਿੱਚ ਭਾਰਤੀ ਅਧਿਕਾਰੀਆਂ ਦੇ ਗੁਰਦੁਅਰਿਆਂ ਵਿੱਚ ਦਾਖਲੇ ‘ਤੇ ਲਾਈ ਪਾਬੰਦੀ ਦੇ ਮਤੇ ਦੀ ਪ੍ਰੋੜਤਾ ਕਰਦੇ ਸਿੱਖ

ਪੰਜਾਬੀ ਅਖਬਾਰ ਅਜ਼ੀਤ ਵਿੱਚ ਨਿਊਯਾਰਕ ਤੋਂ ਨਸ਼ਰ ਖਬਰ ਅਨੁਸਾਰ 1984 ਸਿੱਖ ਨਸਲਕੁਸ਼ੀ, ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਲਈ ਡਾਕਟਰੀ ਇਲਾਜ ਤੋਂ ਇਨਕਾਰ ਕਰਨ ਅਤੇ ਧਾਰਾ 25 (ਬੀ) ਤਹਿਤ ਸਿੱਖਾਂ ਨੂੰ ਹਿੰਦੂ ਦਰਸਾਉਣ ਆਦਿ ਦਾ ਹਵਾਲਾ ਦਿੰਦਿਆਂ ਸਮੁੱਚੇ ਬੀਤੀ 6 ਜਨਵਰੀ ਨੂੰ ਪਾਸ ਕੀਤੇ ਗਏ ਇਸ ਮਤੇ ਨੂੰ ਗੁਰਦੁਆਰਿਆਂ ਦੀਆਂ ਦੋ ਵੱਡੀਆਂ ਸੰਗਠਿਤ ਜਥੇਬੰਦੀਆਂ ਸਿੱਖ ਕੋਆਰਡੀਨੇਸ਼ਨ ਕਮੇਟੀ ਆਫ਼ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਸ਼ ਕੀਤਾ ਅਤੇ ਇਸ ਦੀ ਤਾਈਦ ਮਨੁੱਖੀ ਅਧਿਕਾਰ ਸੰਗਠਨ ਸਿਖ਼ਸ ਫਾਰ ਜਸਟਿਸ ਵਲੋਂ ਕੀਤੀ ਗਈ ।

 

 

ਇਸ ਪਾਬੰਦੀ ਦਾ ਸਮਰਥਨ ਕਰਦਿਆਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਸਾਰੇ ਕੂਟਨੀਤਕ ਉਸੇ ਭਾਰਤ ਸਰਕਾਰ ਦੀ ਨੁਮਾਇੰਦਗੀ ਕਰਦੇ ਹਨ, ਜੋ ਕਿ ਸਿੱਖਾਂ ਦੀ ਨਸਲਕੁਸ਼ੀ ਹਿੰਸਾ ਲਈ ਜ਼ਿੰਮੇਵਾਰ ਹੈ ਅਤੇ ਜਿਸ ਨੇ ਭਾਰਤੀ ਪੁਲਿਸ ਅਧਿਕਾਰੀਆਂ ਦੀ ਪੁਸ਼ਤਪਨਾਹੀ ਜਾਰੀ ਰੱਖੀ ਹੋਈ ਹੈ, ਜਿਨ੍ਹਾਂ ਨੇ ਸਿੱਖਾਂ ‘ਤੇ ਅੰਨਾ ਤਸ਼ਦਦ ਢਾਹਿਆ ਅਤੇ ਫਰਜ਼ੀ ਮੁਕਾਬਲਿਆਂ ‘ਚ ਮਾਰ ਮੁਕਾਇਆ ਸੀ ।

 
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਨੇਡਾ ਅਤੇ ਬਰਤਾਨੀਆ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਭਾਰਤੀ ਅਧਿਕਾਰੀਆਂ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ‘ਤੇ ਪਾਬੰਦੀ ਲਾ ਦਿੱਤੀ ਹੈ। ਪਿਛਲੇ ਸਮੇਂ ਵਿੱਚ ਜਰਮਨ ਵਿੱਚ ਜਰਮਨ ਪੁਲਿਸ ਵੱਲੋਂ ਸਿੱਖਾਂ ਦੀ ਜਾਸੂਸੀ ਕਰਨ ਦੇ ਮਾਮਲੇ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

ਟਿੱਪਣੀ ਕਰੋ:

About webmaster

Scroll To Top