Home / ਚੋਣਵੀ ਖਬਰ/ਲੇਖ / ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਲੱਗੀ ਰੋਕ ਤੋਂ ਬਾਅਦ ਜਰਮਨੀ ਦੀ ਵਾਰੀ

ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਲੱਗੀ ਰੋਕ ਤੋਂ ਬਾਅਦ ਜਰਮਨੀ ਦੀ ਵਾਰੀ

ਮਾਨਹਾਈਮ, ਜਰਮਨੀ: ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਵਿੱਚ ਗੁਰਦੁਆਰਾ ਸਾਹਿਬਾਨ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਲੱਗੀ ਰੋਕ ਤੋਂ ਬਾਅਦ ਜਰਮਨੀ ਦੀਆਂ ਸਿੱਖ ਜੱਥੇਬੰਦੀਆਂ ਵੀ ਯੂਰਪ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਲਾਉਣ ਲਈ ਮੈਦਾਨ ਵਿੱਚ ਨਿੱਤਰ ਆਈਆਂ ਹਨ।

ਪੰਜਾਬੀ ਅਖਬਾਰ ਅਜੀਤ ਵਿੱਚ ਛਪੀ ਖਬਰ ਅਨੁਸਾਰ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਭਾਈ ਗੁਰਮੀਤ ਸਿੰਘ ਖਨਿਆਨ ਪ੍ਰਧਾਨ ਸਿੱਖ ਫੈੱਡਰੇਸ਼ਨ ਜਰਮਨੀ, ਭਾਈ ਰੇਸ਼ਮ ਸਿੰਘ ਬੱਬਰ ਮੁਖੀ ਬੱਬਰ ਖ਼ਾਲਸਾ ਜਰਮਨੀ, ਭਾਈ ਸੋਹਨ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ, ਭਾਈ ਲਖਵਿੰਦਰ ਸਿੰਘ ਮੱਲ੍ਹੀ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਜਰਮਨੀ ਨੇ ਸਾਂਝੇ ਬਿਆਨ ‘ਚ ਕਿਹਾ ਅੱਜ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਭਾਰਤੀ ਅਧਿਕਾਰੀਆਂ ਵਲੋਂ ਗੁਰਦੁਆਰਿਆਂ ‘ਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ।

 

ਪੰਥਕ ਜਥੇਬੰਦੀਆਂ ਸਮੂਹ ਪ੍ਰਬੰਧਕ ਕਮੇਟੀਆਂ ਨਾਲ ਰਾਬਤਾ ਕਾਇਮ ਕਰਕੇ ਪੰਥਕ ਹਿੱਤਾਂ ‘ਚ ਲਏ ਗਏ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਯਤਨਸ਼ੀਲ ਰਹਿਣਗੀਆਂ ।

ਟਿੱਪਣੀ ਕਰੋ:

About webmaster

Scroll To Top