Home / ਚੋਣਵੀ ਖਬਰ/ਲੇਖ / ਸਿੱਖ ਨਸਲਕੁਸ਼ੀ: ਭਾਰਤੀ ਸੁਪਰੀਮ ਕੋਰਟ ਨੇ ਖੋਲੀ ਮੋਦੀ ਸਰਾਕਰ ਦੀ ਪੋਲ

ਸਿੱਖ ਨਸਲਕੁਸ਼ੀ: ਭਾਰਤੀ ਸੁਪਰੀਮ ਕੋਰਟ ਨੇ ਖੋਲੀ ਮੋਦੀ ਸਰਾਕਰ ਦੀ ਪੋਲ

ਦਿੱਲੀ: ਸਿੱਖ ਨਸਲਕੁਸ਼ੀ ਦੇ ਮਾਮਲਿਆਂ ਦੀ ਜਾਂਚ ਲਈ ਭਾਰਤੀ ਸੁਪਰੀਮ ਕੋਰਟ ਵਲੋਂ ਵਿੱਸ਼ੇਸ਼ ਜਾਂਚ ਟੀਮ ਬਣਾਉਣ ਨਾਲ ਮੋਦੀ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਪੋਲ ਖੁੱਲ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਉਠਾਏ ਹਨ ।


ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ ਨੇ ਸਾਂਝੇ ਰੂਪ ‘ਚ ਕਿਹਾ ਕਿ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਐਸ.ਆਈ.ਟੀ. ਦੀ ਪੋਲ ਖੋਲ ਕੇ ਰੱਖ ਦਿੱਤੀ ਹੈ ।

 

ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਸਰਕਾਰ ਨੇ 2013 ‘ਚ ਪਹਿਲੀ ਵਾਰ ਪਹਿਲ ਕਰਦੇ ਹੋਏ ਵਿਸ਼ੇਸ਼ ਜਾਂਚ ਗਠਿਤ ਕੀਤੀ ਸੀ, ਪਰ 49 ਦਿਨ ਦੀ ਸਰਕਾਰ ਜਾਣ ਉਪਰੰਤ ਪਹਿਲਾਂ ਕਾਂਗਰਸ ਅਤੇ ਫ਼ਿਰ ਭਾਜਪਾ ਨੇ ਉਸ ਵਿਸ਼ੇਸ਼ ਜਾਂਚ ‘ਤੇ ਕੋਈ ਕਾਰਵਾਈ ਨਹੀਂ ਕੀਤੀ । ਉਸ ਤੋਂ ਬਾਅਦ ਜਦੋਂ 2015 ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਬੁਰੀ ਤਰ੍ਹਾਂ ਹਾਰ ਗਈ ਅਤੇ ਕੇਜਰੀਵਾਲ ਦੇ 14 ਫਰਰਵੀ ਨੂੰ ਸਹੁੰ ਚੁੱਕਣ ਤੋਂ ਦੋ ਦਿਨ ਪਹਿਲਾਂ ਹੀ ਮੋਦੀ ਸਰਕਾਰ ਨੇ ਆਪਣੀ ਵਿਸ਼ੇਸ਼ ਜਾਂਚ ਦੇ ਗਠਨ ਦਾ ਐਲਾਨ ਕਰ ਦਿੱਤਾ ।

 

ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ ਨੇ ਕਿਹਾ ਕਿ ਮੋਦੀ ਸਰਕਾਰ ਦੀ ਵਿਸ਼ੇਸ਼ ਜਾਂਚ ਨੇ ਤਿੰਨ ਸਾਲ ਹੋਰ ਵਿਅਰਥ ਕਰ ਦਿੱਤੇ ਅਤੇ ਇਸ ਨਾਕਾਮੀ ਲਈ ਮੋਦੀ ਨੂੰ 1984 ਦੇ ਪੀੜਤਾਂ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ ।

ਟਿੱਪਣੀ ਕਰੋ:

About webmaster

Scroll To Top