Home / ਚੋਣਵੀ ਖਬਰ/ਲੇਖ / ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸਤਰੀ ਦਾ ਹੱਥ: ਕੈਪਟਨ ਅਮਰਿੰਦਰ ਸਿੰਘ

ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸਤਰੀ ਦਾ ਹੱਥ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਕਤਲੇਾਮ 1984 ਦੇ ਦੇ ਮਾਮਲਿਆਂ ਦੀ ਮੁੜ ਜਾਂਚ ਲਈ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਿਆਂ ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸਤਰੀ ਦੇ ਹੱਥ ਹੋਣ ਦੀ ਵੀ ਗੱਲ ਕਹੀ।

ਕੈਪਟਨ ਅਮਰਿੰਦਰ ਸਿੰਘ

ਉਨਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ, ਜਿੱਥੇ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ।

 

ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਦਾ ਨਾਂ ਲੈਣ ‘ਚ ਬਹੁਤ ਦੇਰੀ ਕਰ ਦਿੱਤੀ। ਉਥੇ ਹੀ ਆਪ‘ ਆਗੂ ਤੇ 1984 ਦੇ ਦੰਗਿਆਂ ਦੇ ਪੀੜਤਾਂ ਦੇ ਵਕੀਲ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਸ਼ਲਾਘਾ ਕਰਦੇ ਹਨ।

 

ਵਰਨਣਯੋਗ ਹੈ ਕਿ ਇਸ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ’ਚੋ ਇਕ ਜਗਦੀਸ਼ ਟਾਈਟਲਰ ਦੇ ਹੱਕ ਵਿਚ ਵੀ ਬਿਆਨ ਦੇ ਚੁੱਕੇ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸ਼ਤਰੀ ਵਿਰੁੱਧ ਦਾਗੇ ਬਿਆਨ ਨੂੰ ਲੈ ਕੇ ਕਾਂਗਰਸ ਸਮੇਤ ਅਕਾਲੀ ਦਲ ’ਚ ਵੀ ਭੜਥੂ ਪਵੇਗਾ।

ਟਿੱਪਣੀ ਕਰੋ:

About webmaster

Scroll To Top