Home / ਚੋਣਵੀ ਖਬਰ/ਲੇਖ / ਮਨੁੱਖੀ ਅਧਿਕਾਰਾਂ ਦੀ ੳੇੁਲੰਘਣਾ ਦੇ ਦੋਸ਼ੀ ਅਧਿਕਾਰੀਆਂ ਦਾ ਦਾਖਲਾ ਰੋਕਣ ਲਈ ਯੂਨਾਈਟਡ ਖ਼ਾਲਸਾ ਦਲ ਯੂ.ਕੇ. ਹੋਇਆ ਸਰਗਰਮ

ਮਨੁੱਖੀ ਅਧਿਕਾਰਾਂ ਦੀ ੳੇੁਲੰਘਣਾ ਦੇ ਦੋਸ਼ੀ ਅਧਿਕਾਰੀਆਂ ਦਾ ਦਾਖਲਾ ਰੋਕਣ ਲਈ ਯੂਨਾਈਟਡ ਖ਼ਾਲਸਾ ਦਲ ਯੂ.ਕੇ. ਹੋਇਆ ਸਰਗਰਮ

 

ਲੰਡਨ: ਬਰਤਾਨੀਆ ਵਿੱਚ ਸਿੱਖ ਹਿੱਤਾਂ ਲਈ ਯਤਨਸ਼ੀਲ ਯੂਨਾਈਟਡ ਖ਼ਾਲਸਾ ਦਲ ਯੂ.ਕੇ. ਨੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਕਰਨ ਵਾਲੇ ਢਾਈ ਸੌ ਪੁਲਿਸ ਅਧਿਕਾਰੀਆਂ ਦੇ ਉਕਤ ਦੇਸ਼ਾਂ ‘ਚ ਦਾਖ਼ਲਾ ਬੰਦ ਕਰਨ ਲਈ ਇਕ ਸੂਚੀ ਗ੍ਰਹਿ ਵਿਭਾਗਾਂ ਤੇ ਅੰਬੈਸੀਆਂ ਨੂੰ ਭੇਜੀ ਹੈ।


ਇੰਗਲੈਂਡ, ਕੈਨੇਡਾ ਤੇ ਅਮਰੀਕਾ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਭਾਰਤ ਸਰਕਾਰ ਦੇ ਨੁਮਾਇੰਦਿਆਂ, ਸਰਕਾਰੀ ਅਫ਼ਸਰਾਂ ਤੇ ਪੰਜਾਬ ਵਿਚ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਗੁਰਦੁਆਰਿਆਂ ਦੀਆਂ ਸਟੇਜਾਂ ਤੋਂ ਬੋਲਣ ਤੇ ਸਨਮਾਨ ਪ੍ਰਾਪਤ ਕਰਨ ‘ਤੇ ਪੂਰਨ ਰੂਪ ਵਿਚ ਲਗਾਈ ਪਾਬੰਦੀ ਤੋਂ ਬਾਅਦ ਹੁਣ ਯੂਨਾਈਟਡ ਖ਼ਾਲਸਾ ਦਲ ਯੂ.ਕੇ. ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਭਾਰਤੀ ਅਧਿਕਾਰੀਆਂ ਨੂੰ ਵਿਦੇਸ਼ਾਂ ਵਿੱਚ ਦਾਖਲ ਹੋਣ ਤੋਂ ਰੋਕਣ ਵੱਲ ਧਿਆਨ ਕੇਂਦਰਿਤ ਕੀਤਾ ਹੈ।

 

ਯੂਨਾਈਟਡ ਖ਼ਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਇੰਗਲੈਂਡ ਦੇ ਹੋਮ ਆਫ਼ਿਸ, ਕੈਨੇਡਾ ਤੇ ਅਮਰੀਕਾ ਦੇ ਦੂਤਘਰਾਂ ਨੂੰ ਉਕਤ ਕਾਲੀ ਤੇ ਖ਼ੂਨੀ ਸੂਚੀ ਭੇਜਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਆਮਦ ਨਾਲ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਨੂੰ ਮਾਨਸਿਕ ਪੀੜਾ ‘ਚੋਂ ਗੁਜ਼ਰਨਾ ਪੈਂਦਾ ਹੈ ।

 

ਯੂਨਾਈਟਡ ਖ਼ਾਲਸਾ ਦਲ ਯੂ.ਕੇ. ਵਲੋਂ ਭੇਜੀ ਇਸ ਸੂਚੀ ਵਿਚ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਂਅ ਦਰਜ ਹਨ, ਜਿਨ੍ਹਾਂ ਖਿ਼ਲਾਫ਼ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕਰਨ, ਅਣਮਨੁੱਖੀ ਤਸ਼ੱਦਦ ਕਰਨ ਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਦੋਸ਼ ਹਨ ।

ਟਿੱਪਣੀ ਕਰੋ:

About webmaster

Scroll To Top