Home / ਚੋਣਵੀ ਖਬਰ/ਲੇਖ / ਜੇਲ ਵਿੱਚ ਬੰਦ ਬੱਬਰ ਖਾਲਸਾ ਨਾਲ ਸਬੰਧਿਤ ਨੌਜਵਾਨ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

ਜੇਲ ਵਿੱਚ ਬੰਦ ਬੱਬਰ ਖਾਲਸਾ ਨਾਲ ਸਬੰਧਿਤ ਨੌਜਵਾਨ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

ਐੱਸ. ਏ. ਐੱਸ. ਨਗਰ: ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਬੱਬਰ ਖਾਲਸਾ ਨਾਲ ਸਬੰਧਿਤ ਪਹਿਲਾਂ ਤੋਂ ਹੀ ਜੇਲ੍ਹ ‘ਚ ਬੰਦ ਹਰਵਰਿੰਦਰ ਸਿੰਘ ਵਾਸੀ ਅੰਮਿ੍ਤਸਰ ਹਾਲ ਵਾਸੀ ਚੰਡੀਗੜ੍ਹ ਅਤੇ ਰਣਦੀਪ ਸਿੰਘ ਵਾਸੀ ਲੁਧਿਆਣਾ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਮੁਹਾਲੀ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ।

ਉਕਤ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਤੋਂ ਮਨ੍ਹਾ ਕਰ ਰਿਹਾ ਹੈ । ਐਨਾ ਹੀ ਨਹੀਂ ਪਹਿਲਾਂ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਵਾਲੀ ਗੱਲ ਤੋਂ ਮੁਕਰ ਹੀ ਗਈ, ਜਦੋਂ ਪੁਲਿਸ ਨੂੰ ਪਤਾ ਚੱਲਿਆ ਕਿ ਉਕਤ ਮੁਲਜ਼ਮਾਂ ਦੇ ਨਾਂਅ ਮੀਡੀਆ ਨੂੰ ਪਤਾ ਚੱਲ ਗਏ ਹਨ ਤਾਂ ਗਿ੍ਫ਼ਤਾਰੀ ਸਬੰਧੀ ਹਾਂ ਕਹਿ ਕੇ ਫੋਨ ਕੱਟ ਦਿੱਤਾ ।

 

ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪੁਲਿਸ ਕਿਸੇ ਵੱਡੀ ਵਾਰਦਾਤ ਨੂੰ ਹੱਲ ਕਰਨ ਜਾਂ ਐਨ. ਆਈ. ਏ. ਵਲੋਂ ਗਿ੍ਫ਼ਤਾਰ ਮੁਲਜ਼ਮਾਂ ਨਾਲ ਸੰਪਰਕ ਬਾਰੇ ਜਾਂਚ ਤਾਂ ਨਹੀਂ ਕਰ ਰਹੀ ਹੈ । ਉਧਰ ਸੂਤਰਾਂ ਤੋਂ ਇਸ ਗੱਲ ਦੀ ਵੀ ਜਾਣਕਾਰੀ ਮਿਲੀ ਹੈ ਕਿ ਇਸ ਕੇਸ ਨਾਲ ਸਬੰਧਿਤ ਕੁਝ ਮੁਲਜ਼ਮ, ਜੋ ਕਿ ਅਜੇ ਤੱਕ ਗਿ੍ਫ਼ਤਾਰ ਨਹੀਂ ਹੋਏ ਅਤੇ ਵਿਦੇਸ਼ ‘ਚ ਬੈਠੇ ਹਨ, ਸ਼ਾਇਦ ਉਨ੍ਹਾਂ ਬਾਰੇ ਕੋਈ ਜਾਣਕਾਰੀ ਹਾਸਲ ਕਰਨ ਲਈ ਦੋਵਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਲਿਆਂਦਾ ਹੋਵੇ, ਬਹਿਰਹਾਲ ਇਸ ਬਾਰੇ ਆਉਣ ਵਾਲੇ ਕੁਝ ਦਿਨਾਂ ‘ਚ ਹੀ ਪੁਲਿਸ ਖ਼ੁਲਾਸਾ ਕਰੇਗੀ ।

ਟਿੱਪਣੀ ਕਰੋ:

About webmaster

Scroll To Top