Home / ਚੋਣਵੀ ਖਬਰ/ਲੇਖ / ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਰਾਜਪਾਲ ਕੋਲੋਂ ਬਰਗਾੜੀ ਸਮੇਤ ਹੋਰ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਨੂੰ ਸੌਂਪਣ ਦੀ ਮੰਗ ਕੀਤੀ। ਕੈਪਟਨ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਬਾਰੇ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਾਂਚ ਕਰ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੂਬਾ ਭਾਜਪਾ ਮੁਖੀ ਵਿਜੈ ਸਾਂਪਲਾ ਕਰਜ਼ਾ ਮੁਆਫ਼ੀ ਮੁੱਦੇ ’ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਣ ਮਗਰੋਂ ਰਾਜ ਭਵਨ ’ਚੋਂ ਬਾਹਰ ਆਉਂਦੇ ਹੋਏ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਦੀ ਅਗਵਾਈ ਹੇਠਲੇ ਵਫ਼ਦ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਦਿੱਤੇ ਦੋ ਮੈਮੋਰੰਡਮਾਂ ਰਾਹੀਂ ਦੋਸ਼ ਲਾਇਆ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਇੱਕ ਅਜਿਹੇ ਵਿਸ਼ੇਸ਼ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਹਮੇਸ਼ਾਂ ਹੀ ਕਾਂਗਰਸ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਅਕਾਲੀ ਦਲ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ।

 

ਮੈਮੋਰੰਡਮ ਵਿੱਚ ਕਿਹਾ ਗਿਆ ਕਿ ਕਮਿਸ਼ਨ ਅਤੇ ਸਰਕਾਰ ਵਿਚਕਾਰ ਅਜਿਹੀ ਮਿਲੀਭੁਗਤ ਹੈ ਕਿ ਕਮਿਸ਼ਨ ਵੱਲੋਂ ਆਪਣੀ ਰਿਪੋਰਟ ਸੌਂਪੇ ਜਾਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਰਿਪੋਰਟ ਵਿਚਲੀਆਂ ਗੱਲਾਂ ਨੂੰ ਬੁੱਝ ਲਿਆ ਹੈ।

 

ਵਫ਼ਦ ਨੇ ਕਿਹਾ ਕਿ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਦਰਜ ਕੀਤੇ ਕਥਿਤ ਝੂਠੇ ਕੇਸਾਂ ਦੀਆਂ ਘਟਨਾਵਾਂ ਦੀ ਜਾਂਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਂਚ ਵੀ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਸੌਂਪੀ ਜਾਣੀ ਚਾਹੀਦੀ ਹੈ।

ਟਿੱਪਣੀ ਕਰੋ:

About webmaster

Scroll To Top