Home / ਚੋਣਵੀ ਖਬਰ/ਲੇਖ / ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਜ਼ਾਇਜ: ਮਾਨ

ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਜ਼ਾਇਜ: ਮਾਨ

 

ਜਲੰਧਰ: ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਵੱਲੋਂ ਭਾਰਤ ਸਰਕਾਰ ਅਤੇ ਅਤੇ ਇਸਦੇ ਵਿਦੇਸ਼ਾਂ ਵਿੱਚ ਨੁਮਾਂਇਦਿਆਂ ਦੀ ਗਤੀਵਿਧੀਆਂ ਤੋਂ ਤੰਗ ਆ ਕੇ ਗੁਰਦੁਆਰਿਆਂ ’ਚ ਭਾਰਤੀ ਨੁਮਾਇੰਦਿਆਂ ’ਤੇ ਲੱਗੀ ਪਾਬੰਦੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜਾਇਜ਼ ਦੱਸਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਰਮਨਜੀਤ ਸਿੰਘ ਮਾਨ

 

ਸਿਰਮਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਏਜੰਸੀਆਂ ਰਾਅ ਅਤੇ ਆਈ.ਬੀ ਦੇ ਜਾਸੂਸ ਗੁਰਦੁਆਰਿਆਂ ’ਚ ਜਾ ਕੇ ਸਿੱਖਾਂ ’ਚ ਫੁੱਟ ਪਾਉਣ ਦਾ ਕੰਮ ਕਰਦੇ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਰਤੀ ਏਜੰਸੀਆਂ ਦੇ ਨੁਮਾਇੰਦੇ ਸਿੱਖਾਂ ’ਚ ਫੁੱਟ ਪਾਉਣ ਦਾ ਕੰਮ ਕਰ ਰਹੇ ਸਨ।

 
ਉਨ੍ਹਾਂ ਕਿਹਾ ਕਿ ਇਸ ਲਈ ਵਿਦੇਸ਼ੀ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਲਏ ਫੈਸਲੇ ਦਾ ਉਹ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ’ਚ ਰਹਿੰਦੇ ਸਿੱਖਾਂ ਨੂੰ ਆਪਣੇ ਕੰਟਰੋਲ ਹੇਠ ਰੱਖਣਾ ਚਾਹੁੰਦੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਸਿੱਖਾਂ ’ਤੇ ਭਾਰਤ ’ਚ ਦਾਖਲੇ ’ਤੇ ਰੋਕ ਲਗਾ ਦਿੱਤੀ ਜਾਂਦੀ ਹੈ।

 
ਸੁਪਰੀਮ ਕੋਰਟ ਦੇ ਜੱਜਾਂ ਦੇ ਵਿਵਾਦ ਬਾਰੇ ਬੋਲਦਿਆਂ ਸ੍ਰ ਮਾਨ ਨੇ ਕਿਹਾ ਕਿ ਭਾਜਪਾ ਪੂਰੇ ਦੇਸ਼ ਅਤੇ ਸਾਰੀਆਂ ਸੰਸਥਾਵਾਂ ਦਾ ਭਗਵਾਂਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸੇ ਕਾਰਨ ਹੀ ਸਾਰਾ ਵਿਵਾਦ ਪੈਦਾ ਹੋਇਆ ਹੈ। ਇਸ ਦੇ ਨਾਲ ਮਾਨ ਨੇ ਬਰਗਾੜੀ ਕਾਂਡ ’ਚ ਪੁਲੀਸ ਦੀ ਗੋਲੀ ਨਾਲ ਮਰੇ ਨੌਜਵਾਨਾਂ ਦੇ ਜ਼ਿੰਮੇਵਾਰ ਅਫਸਰਾਂ ਨੂੰ ਨਾ ਫੜਨ ਕਾਰਨ ਤਿੱਖੇ ਹਮਲੇ ਕੀਤੇ।

 
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਅਣਪਛਾਤੀ ਪੁਲੀਸ ਨਹੀਂ ਲੱਭੀ ਪਰ ਹੁਣ 10 ਮਹੀਨਿਆਂ ’ਚ ਕੈਪਟਨ ਸਰਕਾਰ ਵੀ ਗੋਲੀ ਚਲਾ ਕੇ ਨਿਹੱਥੇ ਲੋਕਾਂ ਨੂੰ ਮਾਰਨ ਵਾਲਿਆਂ ’ਤੇ ਕਾਰਵਾਈ ਨਹੀਂ ਕਰ ਸਕੀ।

ਟਿੱਪਣੀ ਕਰੋ:

About webmaster

Scroll To Top