Home / ਚੋਣਵੀ ਖਬਰ/ਲੇਖ / ਸ਼੍ਰੋਮਣੀ ਕਮੇਟੀ ਮੈਬਰ ਆਪਣੇ ਘਰ ਤੋਂ ਅੰਮ੍ਰਿਤਪਾਨ ਦੀ ਸ਼ੁਰੂਆਤ ਕਰਨ: ਪ੍ਰਧਾਨ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਮੈਬਰ ਆਪਣੇ ਘਰ ਤੋਂ ਅੰਮ੍ਰਿਤਪਾਨ ਦੀ ਸ਼ੁਰੂਆਤ ਕਰਨ: ਪ੍ਰਧਾਨ ਸ਼੍ਰੋਮਣੀ ਕਮੇਟੀ

 

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਲਹਿਜ਼ੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ ਅੰਮ੍ਰਿਤਪਾਨ ਦੀ ਸ਼ੁਰੂਆਤ ਕਰਨ। ਲੌਂਗੋਵਾਲ ਨੇ ਕਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਦੇ ਪਤਿਤ ਹੋਣ ਦਾ ਸਖ਼ਤ ਨੋਟਿਸ ਲਿਆ ਹੈ।

ਗੋਬਿੰਦ ਸਿੰਘ ਲੌਂਗੋਵਾਲ

ਪ੍ਰਧਾਨ ਲੌਂਗੋਵਾਲ ਨੇ ਆਖਿਆ ਕਿ ਗੁਰਸਿੱਖੀ ਤੇ ਅੰਮ੍ਰਿਤਪਾਨ ਦੀ ਸ਼ੁਰੂਆਤ ਹਰ ਸ਼੍ਰੋਮਣੀ ਕਮੇਟੀ ਮੈਂਬਰ ਆਪਣੇ ਘਰ ਤੋਂ ਕਰੇ। ਹਰੇਕ ਮੈਂਬਰ ਆਪਣੇ ਘਰ ਤੋਂ ਸ਼ੁਰੂਆਤ ਕਰਨ ਮਗਰੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਤਹਿਤ ਇੱਕ ਸਾਲ ਵਿੱਚ ਘੱਟੋ-ਘੱਟ 550 ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਅੱਗੇ ਆਵੇ।

 

 

ਪੰਜਾਬ ਵਿੱਚ ਡੇਢ ਦਰਜਨ ਤੋਂ ਉਪਰ ਸ਼੍ਰੋਮਣੀ ਕਮੇਟੀ ਮੈਂਬਰ ਅਜਿਹੇ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਸਿੱਖੀ ਤੋਂ ਦੂਰ ਹਨ। ਮਾਨਸਾ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਪਰਿਵਾਰਕ ਮੈਂਬਰ ਪਤਿਤ ਹਨ। ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ ਕਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਪਰਿਵਾਰ ਗੁਰਸਿੱਖੀ ਤੋਂ ਦੂਰ ਹਨ।

 

 

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ, ਜਿਸ ਦਾ ਆਰੰਭ 21 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੀਤਾ ਜਾਣਾ ਹੈ। ਲੌਂਗੋਵਾਲ ਨੇ ਅੱਗੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਚੋਣ ਸਮੇਂ ਟਿਕਟ ਵੀ ਉਸ ਪਰਿਵਾਰ ਵਿੱਚੋਂ ਦਿੱਤੀ ਜਾਣੀ ਚਾਹੀਦੀ ਹੈ, ਜਿਸ ਦਾ ਸਾਰਾ ਪਰਿਵਾਰ ਅੰਮ੍ਰਿਤਧਾਰੀ ਹੋਵੇ।

ਟਿੱਪਣੀ ਕਰੋ:

About webmaster

Scroll To Top