Home / ਕੌਮਾਂਤਰੀ ਖਬਰਾਂ / ਨਿਊਯਾਰਕ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ ਯਾਦਗਾਰੀ ਸਮਾਗਮ 4 ਫ਼ਰਵਰੀ ਨੂੰ

ਨਿਊਯਾਰਕ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ ਯਾਦਗਾਰੀ ਸਮਾਗਮ 4 ਫ਼ਰਵਰੀ ਨੂੰ

-ਨਰਿੰਦਰ ਪਾਲ ਸਿੰਘ

 

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ ੩੨ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੱਖ ਸੈਂਟਰ ਫਲਸ਼ਿੰਗ ਨਿਊਯੋਰਕ ਵਿਖੇ ੪ ਫਰਵਰੀ ਨੂੰ ਵਿਸ਼ੇਸ਼ ਸਮਾਗਮ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਛੋਟੇ ਵੀਰ ਡਾ. ਹਰਿੰਦਰ ਸਿੰਘ ਸਟੈਨਫੋਰਡ ਯੂਨੀਵਰਸਿਟੀ ਨੇ ਦੱਸਿਆ ਹੈ ਕਿ ਦੋਆਬਾ ਸਿੱਖ ਐਸੋਸੀਏਸ਼ਨ ਵਲੋਂ ਸਮੂਹ ਪੰਥਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ  ਸਾਕਾ ਨਕੋਦਰ ਦੇ ਚਾਰਾਂ ਸ਼ਹੀਦਾਂ ਦੀ ਪਾਵਨ ਯਾਦ ਵਿੱਚ  ੪ ਫਰਵਰੀ ੨੦੧੭ ਐਤਵਾਰ ਨੂੰ ਸਵੇਰੇ ੧੦:੦੦ ਵਜੇ  ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਸਾਕਾ ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਵੀ ਗੁਰਦਵਾਰਾ  ਸਾਹਿਬ ਦੇ ਲੰਗਰ ਹਾਲ ਵਿੱਚ ਸ਼ੁਸ਼ੋਭਿਤ ਕੀਤੀਆਂ ਜਾਣਗੀਆਂ।

 

ਟੀਵੀ ੮੪ ਵਲੋਂ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਮਾਗ਼ਮ ਵਿੱਚ ਡਾ. ਅਮਰਜੀਤ ਸਿੰਘ ਸੰਚਾਲਕ ਖਾਲਿਸਤਾਨ ਅਫੇਅਰਜ਼ ਸੈਂਟਰ ਵਾਸ਼ਿੰਗਟਨ ਅਤੇ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਛੋਟੇ ਵੀਰ ਡਾ. ਹਰਿੰਦਰ ਸਿੰਘ ਸਟੈਨਫੋਰਡ ਯੂਨੀਵਰਸਿਟੀ ਵਿਸੇਸ਼ ਤੌਰ ਤੇ ਸ਼ਮੂਲੀਅਤ ਕਰਨਗੇ ।

 

ਪ੍ਰਬੰਧਕਾਂ ਅਤੇ ਦੋਆਬਾ ਸਿੱਖ ਐਸੋਸੀਏਸ਼ਨ ਵਲੋਂ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਇਸ ਸ਼ਹੀਦੀ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਨਾਂ ਸੂਰਬੀਰ ਯੋਧਿਆਂ ਨੂੰ ਜਿਨਾਂ ਗੁਰੂ ਗਰੰਥ ਸਾਹਿਬ ਦੇ ਅਦਬ ਸਤਿਕਾਰ ਲਈ ਆਪਾ ਵਾਰਿਆ  ਨੂੰ ਸ਼ਰਧਾ ਦੇ ਫੁੱਲ ਭੇਂਟ ਕਰੀਏ। ਜਿਕਰਯੋਗ ਹੈ  ਕਿ ੪ ਫਰਵਰੀ ੧੯੮੬ ਵਾਲੇ ਦਿਨ ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਸਨਮਾਨ ਹਿੱਤ ਇਕੱਠੀ ਹੋਈ ਪੁਰ ਅਮਨ ਸੰਗਤ ‘ਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਉਕਤ ਚਾਰ ਨੌਜਵਾਨ ਸਿੰਘ ਸ਼ਹੀਦ ਹੋ ਗਏ ਸਨ  ਅਤੇ ਉਨਾਂ ਦੀਆਂ ਮਿ੍ਰਤਕ ਦੇਹਾਂ ਵੀ ਪ੍ਰੀਵਾਰਾਂ ਨੂੰ ਨਹੀਂ  ਦਿੱਤੀਆਂ ਗਈਆਂ ਸਨ।

 

ਜਥੇਬੰਦੀ  ਨੇ ਇਹ ਵੀ ਮੰਗ ਕੀਤੀ ਕਿ ਸਾਕਾ ਨਕੋਦਰ ਸੰਬੰਧੀ ਤਤਕਾਲੀਨ ਪੰਜਾਬ ਸਰਕਾਰ ਨੇ ਜੋ ਅਦਾਲਤੀ ਜਾਂਚ ਸੇਵਾ ਮੁਕਤ  ਜੱਜ ਜਸਟਿਸ ਗੁਰਨਾਮ ਸਿੰਘ ਕੋਲੋਂ ਕਾਰਵਾਈ ਸੀ ਉਸ ਨੂੰ ਬਿਨਾ ਕਿਸੇ ਦੇਰੀ ਦੇ ਜਨਤਕ ਕੀਤਾ ਜਾਵੇ ਤਾਂ ਕਿ ਸੱਚ ਸਾਹਮਣੇ ਆ ਸਕੇ ।

 

ਇਹ ਵੀ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ੫ ਫਰਵਰੀ ੧੯੮੬ ਨੂੰ ਰਿਟਾਇਰਡ ਜੱਜ ਗੁਰਨਾਮ ਸਿੰਘ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਗਨ  ਭੇਂਟ ਸਰੂਪਾਂ ਸਬੰਧੀ ,੪ ਸਿੱਖ ਨੌਜਵਾਨਾਂ ਦੇ ਪੁਲਿਸ ਦੀ ਗੋਲੀ ਨਾਲ ਕੀਤੇ ਕਤਲਾਂ ਅਤੇ ਇਨਾਂ ਚਾਰੇ ਸਿੱਖ ਨੌਜਵਾਨਾਂ ਦਾ ਸਰਕਾਰੀ ਹੁਕਮਾਂ ਦੇ ਵਿਰੁੱਧ ਜਾਕੇ ਆਪ ਅੰਤਿਮ ਸੰਸਕਾਰ ਕਰਨ ਸੰਬੰਧੀ  ਅਦਾਲਤੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ।

 

ਰਿਟਾਇਰਡ ਜੱਜ ਗੁਰਨਾਮ ਸਿੰਘ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ੨੯ ਮਾਰਚ ੧੯੮੭ ਨੂੰ ਸਰਕਾਰ ਨੂੰ ਸੌਂਪ ਦਿੱਤੀ ਸੀ ਅਤੇ ਜੋ ਅੱਜ ਤੱਕ ਜਨਤਕ  ਨਹੀਂ ਕੀਤੀ ਗਈ ।  

ਟਿੱਪਣੀ ਕਰੋ:

About webmaster

Scroll To Top