Home / ਚੋਣਵੀ ਖਬਰ/ਲੇਖ / 21 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦਾ ਮਾਮਲਾ: ਦਿੱਲੀ ਕਮੇਟੀ ਕੈਪਟਨ ਨੂੰ ਘੇਰਨ ਦੀ ਤਿਆਰੀ ‘ਚ

21 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦਾ ਮਾਮਲਾ: ਦਿੱਲੀ ਕਮੇਟੀ ਕੈਪਟਨ ਨੂੰ ਘੇਰਨ ਦੀ ਤਿਆਰੀ ‘ਚ

 

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਕਮੇਟੀ 21 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ ਵਿੱਚ ਘੇਰਨ ਦੀ ਵਿਊਂਤਬੰਦੀ ਕਰ ਰਹੀ ਹੈ।ਇਸ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਯਾਦ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ।

ਪੁਰਾਣੀ ਫੋਟੋ: ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਵਲੋਂ ਕੀਤੇ ਗਏ ਟਵੀਟ ਦੀ ਕਾਪੀ ਦਿਖਾਉਂਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਨੁਮਾਇੰਦਿਆਂ ਨੇ ਦਾਅਵਾ ਕੀਤਾ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਗਿਆ ਹੈ।

 

ਇਸ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਯਾਦ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ।

 
ਨੁਮਾਇੰਦਿਆਂ ਨੇ ਦਾਅਵਾ ਕੀਤਾ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਗਿਆ ਹੈ।

 
ਆਪਣੀ ਇੱਕ ਕਿਤਾਬ ਅਤੇ ਟਵਿਟਰ ਅਕਾਊਂਟ ਰਾਹੀਂ ਕੈਪਟਨ ਅਮਰਿੰਦਰ ਸਿੰਘ ਨੇ 17 ਮਈ 2017 ਨੂੰ ਖੁਲਾਸਾ ਕੀਤਾ ਸੀ ਕਿ 21 ਸਿੱਖ ਨੌਜਵਾਨਾਂ ਨੂੰ ਤਤਕਾਲੀ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਰਾਹੀਂ ਪੰਜਾਬ ਪੁਲੀਸ ਕੋਲ ਆਤਮ ਸਮਰਪਣ ਕਰਵਾਇਆ ਗਿਆ ਸੀ, ਜਿਨ੍ਹਾਂ ਦਾ ਬਾਅਦ ਵਿੱਚ ਪੁਲੀਸ ਮੁਕਾਬਲਾ ਬਣਾ ਦਿੱਤਾ ਗਿਆ ਸੀ।

 

ਇਹ ਖੁਲਾਸਾ ਹੋਣ ਮਗਰੋਂ ਸਿੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਗਈ ਸੀ ਕਿ ਉਹ ਉਨ੍ਹਾਂ 21 ਸਿੱਖ ਨੌਜਵਾਨਾਂ ਦੇ ਨਾਂ ਜਨਤਕ ਕਰਨ।
ਅੱਜ ਮੁੜ ਦਿੱਲੀ ਕਮੇਟੀ ਦੇ ਬੁਲਾਰੇ ਪਰਮਿੰਦਰਪਾਲ ਸਿੰਘ ਤੇ ਹੋਰਾਂ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ। ਬੁਲਾਰੇ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਮਾਮਲਾ ਰੱਖਿਆ ਗਿਆ ਸੀ, ਜਿਸ ਦੇ ਆਧਾਰ ‘ਤੇ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਵੱਲੋਂ ਕਮਿਸ਼ਨ ਨੂੰ ਕੋਈ ਜਵਾਬ ਨਹੀਂ ਪੁੱਜਾ ਹੈ।

 

ਉਨ੍ਹਾਂ ਕਿਹਾ ਕਿ ਕੈਪਟਨ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ 21 ਸਿੱਖ ਨੌਜਵਾਨਾਂ ਦੇ ਨਾਂ ਜਨਤਕ ਕਰਨ। ਉਨ੍ਹਾਂ ਦੱਸਿਆ ਕਿ ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਹੈ ਅਤੇ ਕਾਰਵਾਈ ਲਈ ਅਪੀਲ ਕੀਤੀ ਹੈ।

 

ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਦਾ ਇੱਕ ਵਫ਼ਦ ਇਸੇ ਮਾਮਲੇ ਵਿੱਚ ਸੀਬੀਆਈ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਲਕੇ 9 ਫਰਵਰੀ ਨੂੰ ਦਿੱਲੀ ਦੇ ਸਿੱਖਾਂ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

 

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕਿਤਾਬ ਵਿੱਚ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 21 ਸਿੱਖ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਉਸਨੇ ਪੁਲੀਸ ਕੋਲ ਆਤਮ- ਸਮਰਪਣ ਕਰਵਾਇਆ ਸੀ ਅਤੇ ਮਗਰੋਂ ਪੁਲੀਸ ਵੱਲੋਂ ਕਥਿਤ ਤੌਰ ’ਤੇ ਇਨ੍ਹਾਂ ਨੌਜਵਾਨਾਂ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ।

ਟਿੱਪਣੀ ਕਰੋ:

About webmaster

Scroll To Top