Home / ਚੋਣਵੀ ਖਬਰ/ਲੇਖ / ਸਿੱਖ ਕਤਲੇਆਮ ਮਾਮਲੇ ,ਚ ਰਾਜੀਵ ਗਾਂਧੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ: ਸੁਖਬੀਰ ਬਾਦਲ

ਸਿੱਖ ਕਤਲੇਆਮ ਮਾਮਲੇ ,ਚ ਰਾਜੀਵ ਗਾਂਧੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ: ਸੁਖਬੀਰ ਬਾਦਲ

 

ਚੰਡੀਗੜ੍ਹ: 1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਨਵੇਂ ਖ਼ੁਲਾਸਿਆਂ ਦੀ ਰੌਸ਼ਨੀ ਵਿੱਚ ਐਨਡੀਏ ਦੁਆਰਾ ਸਿੱਟ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਸ.ਐਨ. ਢੀਂਗਰਾ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਜਾਂਚ ਕਰਨ ਦੇ ਦਿੱਤੇ ਆਦੇਸ਼ਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿ ਹੁਣ ਸਿੱਖ ਕਤਲੇਆਮ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ ਦਾ ਵੀ ਖ਼ੁਲਾਸਾ ਹੋ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਸ੍ਰ. ਬਾਦਲ ਨੇ ਕਿਹਾ ਕਿ ਪਹਿਲੀ ਵਾਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਕਾਰਵਾਈ ਬਾਰੇ ਦੱਸਿਆ ਕਿ ਕੇਂਦਰ ਸਰਕਾਰ ਨੇ ਐੱਸਆਈਟੀ ਦੇ ਚੇਅਰਮੈਨ ਨੂੰ ਉਨ੍ਹਾਂ ਤੱਥਾਂ ਦੀ ਜਾਂਚ ਲਈ ਲਿਖਿਆ ਹੈ, ਜੋ ਜਗਦੀਸ਼ ਟਾਈਟਲਰ ਵੱਲੋਂ ਇੱਕ ਟੀਵੀ ਚੈਨਲ ਅੱਗੇ ਕੀਤੇ ਖ਼ੁਲਾਸੇ ਮਗਰੋਂ ਸਾਹਮਣੇ ਆਏ ਹਨ।

 
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਦਾ ਵੀ ਹਵਾਲਾ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਟਾਈਟਲਰ ਦੀ ਤਾਜ਼ਾ ਵੀਡਿਓ ਨਾਲ ਕਤਲੇਆਮ ਵਿੱਚ ਉਸ ਦੀ ਭੂਮਿਕਾ ਬਾਰੇ ਹੋਰ ਵੀ ਕਈ ਖੁਲਾਸੇ ਹੋਏ ਹਨ। ਉਨ੍ਹਾਂ ਕਿਹਾ ਕਿ ਟਾਈਟਲਰ ਵੱਲੋਂ ਕੀਤਾ ਖੁਲਾਸਾ ਕਿ ਉਹ 1 ਨਵੰਬਰ ਦੀ ਰਾਤ ਨੂੰ ਰਾਜੀਵ ਗਾਂਧੀ ਨੂੰ ਦਿੱਲੀ ਦੇ ਕਈ ਇਲਾਕਿਆਂ ਵਿੱਚ ਲੈ ਕੇ ਗਿਆ ਸੀ, ਸਾਬਤ ਕਰਦਾ ਹੈ ਕਿ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਕਤਲ ਕਰਨ ਵਾਸਤੇ ਡੂੰਘੀ ਸਾਜ਼ਿਸ਼ ਘੜੀ ਗਈ ਸੀ।

 

 

ਉਨ੍ਹਾਂ ਕਿਹਾ ਕਿ ਹੁਣ ਇਹ ਪਤਾ ਲਾਉਣਾ ਲਾਜ਼ਮੀ ਹੈ ਕਿ ਉਸ ਮੰਦਭਾਗੇ ਦਿਨ ਰਾਜੀਵ ਗਾਂਧੀ ਅਤੇ ਟਾਈਟਲਰ ਨਾਲ ਪ੍ਰਧਾਨ ਮੰਤਰੀ ਦੇ ਸਾਰੇ ਸੁਰੱਖਿਆ ਵਾਹਨ ਦਿੱਲੀ ਵਿੱਚ ਕਿੱਥੇ ਗਏ ਸਨ।

 
ਉਨ੍ਹਾਂ ਮੰਗ ਕੀਤੀ ਕਿ ਇਸ ਕੇਸ ਵਿੱਚ ਜਗਦੀਸ਼ ਟਾਈਟਲਰ ਖ਼ਿਲਾਫ਼ ਤਾਜ਼ਾ ਐਫਆਈਆਰ ਦਰਜ ਕਰਕੇ ਉਸ ਦਾ ਪਾਸਪੋਰਟ ਜ਼ਬਤ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਟਾਈਟਲਰ ਦਾ ਪੋਲੀਗ੍ਰਾਫੀ ਅਤੇ ਨਾਰਕੋ ਕੀਤਾ ਜਾਣਾ ਚਾਹੀਦਾ ਹੈ।

ਟਿੱਪਣੀ ਕਰੋ:

About webmaster

Scroll To Top