Home / ਚੋਣਵੀ ਖਬਰ/ਲੇਖ / ਸ੍ਰ. ਸ਼ਾਮ ਸਿੰਘ ਅਟਾਰੀ ਦੀ ਜੀਵਨ ਪੰਜਾਬ ਦੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸ਼ਾਮਲ ਕੀਤੀ ਜਾਵੇਗੀ: ਕੈਪਟਨ

ਸ੍ਰ. ਸ਼ਾਮ ਸਿੰਘ ਅਟਾਰੀ ਦੀ ਜੀਵਨ ਪੰਜਾਬ ਦੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸ਼ਾਮਲ ਕੀਤੀ ਜਾਵੇਗੀ: ਕੈਪਟਨ

ਅੰਮਿ੍ਤਸਰ: ਸਿੱਖ ਰਾਜ ਦੇ ਮਹਾਨ ਜਰਨੈਲ ਸ਼ਹੀਦ ਸ੍ਰ. ਸ਼ਾਮ ਸਿੰਘ ਅਟਾਰੀ ਦੀ ਜੀਵਨੀ ਅਤੇ ਸ਼ਹੀਦੀ ਉੱਤੇ ਚਾਨਣਾ ਪਾਉਂਦਾ ਪਾਠ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ ਦਾ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ । ਇਸ ਤੋਂ ਇਲਾਵਾ ਅਟਾਰੀ ਰੇਲਵੇ ਸਟੇਸ਼ਨ ਅਤੇ ਆਈ ਸੀ ਪੀ ਅਟਾਰੀ ਦਾ ਨਾਂ ਸ: ਸ਼ਾਮ ਸਿੰਘ ਅਟਾਰੀ ਦੇ ਨਾਂ ਉੱਤੇ ਰੱਖਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਗਈ ਹੈ । ” ਉਕਤ ਐਲਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਰਾਇਣਗੜ੍ਹ ਸਥਿਤ ਸ਼ਹੀਦ ਸ਼ਾਮ ਸਿੰਘ ਅਟਾਰੀ ਦੇ 172ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

 

ਇਸ ਉਪਰੰਤ ਮੁੱਖ ਮੰਤਰੀ ਸ: ਸ਼ਾਮ ਸਿੰਘ ਅਟਾਰੀ ਦੀ ਅਟਾਰੀ ਸਥਿਤ ਸਮਾਧ ਉੱਤੇ ਰਖਾਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਏ ਅਤੇ ਉੱਥੇ ਭਾਰਤੀ ਫੌਜ ਵਲੋਂ ਦਿੱਤੇ ਗਏ ਵਿਜਯੰਤਾ ਟੈਂਕ ਨੂੰ ਸਥਾਪਿਤ ਕਰਨ ਦੀ ਘੁੰਡ ਚੁਕਾਈ ਵੀ ਕੀਤੀ ।  ਇਸ ਮੌਕੇ ਉਨ੍ਹਾਂ ਸ਼ਹੀਦ ਦੀ ਯਾਦ ਵਿੱਚ ਅਜਾਇਬਘਰ ਅਤੇ ਖੇਡ ਮੈਦਾਨ ਬਣਾਉਣ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ।  ਉਨ੍ਹਾਂ ਕਿਹਾ ਕਿ ਛੇਤੀ ਹੀ ਇਥੇ ਮਿਗ ਜਹਾਜ ਸਥਾਪਿਤ ਕੀਤਾ ਜਾਵੇਗਾ ।

 

ਮੁੱਖ ਮੰਤਰੀ ਨੇ ਦੱਸਿਆ ਕਿ ਪਜੰਬ ਸਕੂਲ ਸਿੱਖਿਆ ਬੋਰਡ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ: ਅਟਾਰੀ ਜੀ ਦੀ ਜੀਵਨੀ ਉੱਤੇ ਵਿਸਥਾਰ ਵਿੱਚ ਚਾਨਣਾ ਪਾਉਂਦਾ ਇਕ ਲੇਖ ਆਪਣੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ ਜਿਸ ਤੋਂ ਬੱਚੇ ਦੇਸ਼ਭਗਤੀ ਦੀ ਪ੍ਰੇਰਨਾ ਲੈ ਸੱਕਣ ।  ਉਨ੍ਹਾਂ ਦੱਸਿਆ ਕਿ ਇਹ ਲੇਖ ਸ਼ਾਮਲ ਕਰਨ ਲਈ ਐਨ ਸੀ ਈ ਆਰ ਟੀ ਨੂੰ ਵੀ ਪੱਤਰ ਲਿੱਖਿਆ ਜਾਵੇ ।
ਉਨ੍ਹਾਂ ਦੱਸਿਆ ਕਿ ਰੱਖਿਆ ਮੰਤਰਾਲਾ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਹਰ ਸਾਲ ਅਟਾਰੀ ਵਿੱਚ ਪੱਛਮੀ ਕਮਾਂਡ ਦੇ ਸਾਬਕਾ ਫੌਜੀਆਂ ਦੀ ਰੈਲੀ ਕਰਵਾਇਆ ਕਰਨ ।  ਉਨ੍ਹਾਂ ਕਿਹਾ ਕਿ ਹਰ ਸਾਲ ਅਟਾਰੀ ਆਉਂਦੇ ਲੱਖਾਂ ਸੈਲਾਨੀਆਂ ਨੂੰ ਵੇਖਦੇ ਹੋਏ ਅਟਾਰੀ ਪਿੰਡ ਨੂੰ ਵਾਈ ਫਾਈ ਜੌਨ ਬਣਾਉਣ ਲਈ ਸੰਚਾਰ ਮੰਤਰਾਲਾ ਨੂੰ ਪੱਤਰ ਲਿੱਖਿਆ ਗਿਆ ਹੈ ।

ਟਿੱਪਣੀ ਕਰੋ:

About webmaster

Scroll To Top