Home / ਚੋਣਵੀ ਖਬਰ/ਲੇਖ / 1984 ਸਿੱਖ ਕਤਲੇਆਮ ਸਬੰਧੀਰਾਜੀਵ ਗਾਂਧੀ ਦੀ ਭੂਮਿਕਾ ਦੀ ਅਕਾਲੀ ਦਲ ਨੇ ਜਾਂਚ ਦੀ ਮੰਗ ਕੀਤੀ

1984 ਸਿੱਖ ਕਤਲੇਆਮ ਸਬੰਧੀਰਾਜੀਵ ਗਾਂਧੀ ਦੀ ਭੂਮਿਕਾ ਦੀ ਅਕਾਲੀ ਦਲ ਨੇ ਜਾਂਚ ਦੀ ਮੰਗ ਕੀਤੀ

ਮੁਹਾਲੀ:  ਨਵੰਬਰ 1984 ਸਿੱਖ ਕਤਲੇਆਮ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਸ਼ੱਕੀ ਭੂਮਿਕਾ ਦੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਟਾਈਟਲਰ ਦਾ ਬਿਆਨ ਜੋ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਿੱਟ ਦੇ ਹਵਾਲੇ ਕੀਤਾ ਹੈ ਅਨੁਸਾਰ ਨਵੰਬਰ 84 ਦੀ ਰਾਤ ਨੂੰ ਉਹ ਰਾਜੀਵ ਗਾਂਧੀ ਨੂੰ ਦਿੱਲੀ ਦੇ ਕਈ ਇਲਾਕਿਆਂ ਵਿੱਚ ਲੈ ਕੇ ਗਿਆ ਸੀ, ਇਹ ਸਾਬਤ ਕਰਦਾ ਹੈ ਕਿ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਮੌਤ ਦੇ ਘਾਟ ਉਤਾਰਨ ਲਈ ਡੂੰਘੀ ਸਾਜ਼ਿਸ਼ ਰਚੀ ਗਈ ਸੀ।

ਮੀਡੀਆ ਨਾਲ ਗੱਲ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ

ਚੰਦੂਮਾਜਰਾ ਨੇ ਕਿਹਾ ਕਿ ਇਹੀ ਨਹੀਂ ਕਾਂਗਰਸ ਵਜ਼ਾਰਤ ਵੇਲੇ ਟਾਈਟਲਰ ਨੂੰ ਇਨਾਮ ਵਜੋਂ ਮੰਤਰੀ ਪਦ ਦਾ ਤੋਹਫ਼ਾ ਦਿੱਤਾ ਗਿਆ ਅਤੇ ਬਾਅਦ ਵਿੱਚ ਵੀ ਟਾਈਟਲਰ ਸੱਤਾ ਦਾ ਨਿੱਘ ਮਾਣਦਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਦਿਨ ਰਾਜੀਵ ਗਾਂਧੀ ਅਤੇ ਟਾਈਟਲਰ ਦੀ ਸੁਰੱਖਿਆ ਵਿੱਚ ਤਾਇਨਾਤ ਸਾਰੇ ਸੁਰੱਖਿਆ ਕਰਮੀ ਅਤੇ ਵਾਹਨ ਕਿੱਥੇ ਗਏ ਸਨ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਮਾਮਲੇ ਦੀ ਸਚਾਈ ਸਾਹਮਣੇ ਆ ਸਕੇ।
ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ। ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਮਹਿਲਾ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਟਕਸਾਲੀ ਆਗੂ ਜਥੇਦਾਰ ਮਾਨ ਸਿੰਘ ਸੋਹਾਣਾ, ਗੁਰਮੁੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਸੁਖਦੇਵ ਸਿੰਘ ਪਟਵਾਰੀ (ਤਿੰਨੇ ਕੌਂਸਲਰ), ਸਿਮਰਨਜੀਤ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਵਾਲੀਆ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਸਰਦਾਰਾ ਸਿੰਘ ਜੁਝਾਰ ਨਗਰ ਆਦਿ ਹਾਜ਼ਰ ਸਨ।

 
ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੋਣ ਬਾਰੇ ਆਪਣੀ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਇਸ ਮੁੱਦੇ ’ਤੇ ਕੇਂਦਰ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰੇਗਾ। ਜੇਕਰ ਇਸ ਸਬੰਧੀ ਸੰਵਿਧਾਨ ਵਿੱਚ ਸੋਧਾਂ ਕਰਨ ਦੀ ਲੋੜ ਪੈਂਦੀ ਹੈ ਤਾਂ ਇਹ ਸੋਧਾਂ ਕੀਤੀਆਂ ਜਾ ਸਕਦੀਆਂ ਹਨ।

ਟਿੱਪਣੀ ਕਰੋ:

About webmaster

Scroll To Top