Home / ਚੋਣਵੀ ਖਬਰ/ਲੇਖ / ਯੂ.ਕੇ. ਦੇ ਸਿੱਖਾਂ ਵੱਲੋਂ ਜਗਦੀਸ਼ ਟਾਈਟਲਰ ਦੀ ਗਿ੍ਫ਼ਤਾਰੀ ਦੀ ਮੰਗ

ਯੂ.ਕੇ. ਦੇ ਸਿੱਖਾਂ ਵੱਲੋਂ ਜਗਦੀਸ਼ ਟਾਈਟਲਰ ਦੀ ਗਿ੍ਫ਼ਤਾਰੀ ਦੀ ਮੰਗ

 

ਲੰਡਨ: ਸਿੱਖ ਫੈੱਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਪ੍ਰਗਟਾਉਂਦਿਆਂ ਕਿਹਾ ਕਿ ਜਗਦੀਸ਼ ਟਾਈਟਲਰ ਦੀ ਜਨਤਕ ਹੋਈ ਵੀਡੀਓ ਦੇ ਆਧਾਰ ‘ਤੇ ਉਸ ਿਖ਼ਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ।ਨਵੰਬਰ 1984 ‘ਚ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਅਜੇ ਤੱਕ ਉਹ ਸਜ਼ਾਵਾਂ ਨਹੀਂ ਦਿੱਤੀਆਂ ਗਈਆ, ਜਿਨ੍ਹਾਂ ਦੇ ਉਹ ਹੱਕਦਾਰ ਹਨ ।

ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਦੁਨੀਆ ਦੇ ਵੱਡੇ ਲੋਕਤੰਤਰ ਦਾ ਢੰਡੋਰਾ ਪਿੱਟਣ ਵਾਲੇ ਭਾਰਤ ‘ਚ ਸਿੱਖ ਕੌਮ ਨਾਲ ਹੋਏ ਧੱਕੇ ਵਿਰੁੱਧ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਅੱਜ ਤੱਕ ਲਗਾਤਾਰ ਸਿਆਸਤ ਹੋ ਰਹੀ ਹੈ ।

 

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਨੇ ਕਿਹਾ ਕਿ ਸਿਆਸੀ ਕੈਦੀਆਂ ਨੂੰ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਜਦਕਿ ਆਪਣਾ ਗੁਨਾਹ ਕਬੂਲਣ ਵਾਲੇ ਲੋਕ ਅੱਜ ਬਾਹਰ ਫਿਰ ਰਹੇ ਹਨ ।

 

ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸਿੱਖਾਂ ਨੂੰ ਅੱਜ ਵੀ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ ।
ਯੂਨਾਈਟਡ ਖ਼ਾਲਸਾ ਦਲ ਯੂ.ਕੇ. ਦੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦੀ ਨਸਲਕੁਸ਼ੀ ‘ਚ ਸ਼ਮੂਲੀਅਤ ਹੋਣ ਬਾਰੇ ਸਿੱਖ ਕੌਮ ਕਦੋਂ ਤੋਂ ਕਹਿ ਰਹੀ ਹੈ, ਪਰ ਭਾਰਤ ਦੇ ਨਿਆਇਕ ਢਾਂਚੇ ਨੇ ਕਦੇ ਵੀ ਇਨ੍ਹਾਂ ਲੋਕਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ । ਇਸੇ ਤਰ੍ਹਾਂ ਯੂ.ਕੇ. ਦੇ ਸਿੱਖਾਂ ਅੰਦਰ ਜਗਦੀਸ਼ ਟਾਈਟਲਰ ਿਖ਼ਲਾਫ਼ ਇਕ ਵਾਰ ਫਿਰ ਤੋਂ ਗੁੱਸਾ ਵਧ ਗਿਆ ਹੈ ਤੇ ਜਲਦੀ ਤੋਂ ਜਲਦੀ ਉਸ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ।

ਟਿੱਪਣੀ ਕਰੋ:

About webmaster

Scroll To Top