Home / ਚੋਣਵੀ ਖਬਰ/ਲੇਖ / ਕੈਪਟਨ ਦਾ ਗਾਂਧੀ ਪਿਆਰ, ਕਿਹਾ “ਸਿੱਖ ਨਸਲਕੂਸ਼ੀ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਦਿੱਲੀ ‘ਚ ਮੌਜੂਦ ਹੀ ਨਹੀਂ ਸੀ”

ਕੈਪਟਨ ਦਾ ਗਾਂਧੀ ਪਿਆਰ, ਕਿਹਾ “ਸਿੱਖ ਨਸਲਕੂਸ਼ੀ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਦਿੱਲੀ ‘ਚ ਮੌਜੂਦ ਹੀ ਨਹੀਂ ਸੀ”

ਚੰਡੀਗੜ੍ਹ: ਸਿੱਖਾਂ ਦੇ ਕਾਤਲ ਗਾਂਧੀ ਪਰਿਵਾਰ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੋਹ ਉਸ ਸਮੇਂ ਨੰਗਾ ਹੋ ਗਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਨਸਲਕੂਸ਼ੀ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਦਿੱਲੀ ‘ਚ ਮੌਜੂਦ ਹੀ ਨਹੀਂ ਸੀ । ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਨਸਲਕੂਸ਼ੀ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ ‘ਤੇ ਕਲਕੱਤਾ ਤੋਂ ਕੋਈ 150 ਕਿਲੋਮੀਟਰ ਦੂਰ ਕੋਂਟਾਈ ਵਿਖੇ ਸਨ ।

ਕੈਪਟਨ ਅਮਰਿੰਦਰ ਸਿੰਘ

ਕੈਪਟਨ ਨੇ ਸਿੱਖ ਨਸਲਕੂਸ਼ੀ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਿੱਖੀ ਆਲੋਚਨਾ ਕੀਤੀ । ਮੁੱਖ ਮੰਤਰੀ ਨੇ ਇਸ ਸਟਿੰਗ ਆਪ੍ਰੇਸ਼ਨ ਦੇ ਨਾਲ ਰਾਜੀਵ ਗਾਂਧੀ ਨੂੰ ਜੋੜਨ ਦੀ ਕੋਸ਼ਿਸ਼ ਕਰਨ ਲਈ ਅਕਾਲੀ ਆਗੂ ਦੀ ਤਿੱਖੀ ਆਲੋਚਨਾ ਕੀਤੀ ।

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਪੂਰੀ ਤਰ੍ਹਾਂ ਰਿਕਾਰਡ ‘ਤੇ ਹੈ ਕਿ ਰਾਜੀਵ ਗਾਂਧੀ, ਉਨ੍ਹਾਂ ਦੀ ਮਾਤਾ ਦੀ ਹੱਤਿਆ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਦਿੱਲੀ ਵਾਪਸ ਆਏ ਅਤੇ ਉਸ ਸਮੇਂ ਸਿੱਖ ਨਸਲਕੂਸ਼ੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ ਅਤੇ ਕਦੀ ਵੀ ਟਾਈਟਲਰ ਨੇ ਰਾਜੀਵ ਗਾਂਧੀ ਨੂੰ ਸਿੱਖ ਨਸਲਕੂਸ਼ੀ ਦੇ ਨਾਲ ਨਹੀਂ ਜੋੜਿਆ ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜੋ:  Sukhbir trying to malign Rajiv implicating in 1984 Sikh Genocide: Captain

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਟਾਈਟਲਰ ਨੇ ਆਪਣੀ ਇੰਟਰਵਿਊ ‘ਚ ਸਪਸ਼ਟ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਉਨ੍ਹਾਂ ਦੇ ਨਾਲ ਸਥਿਤੀ ‘ਤੇ ਨਿਯੰਤਰਨ ਕਰਨ ਦੀ ਕੋਸ਼ਿਸ਼ ਕੀਤੀ, ਜੋ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਸਮੇਂ ਗੰਭੀਰ ਰੂਪ ਅਖ਼ਤਿਆਰ ਕਰ ਗਈ ਸੀ । ਰਾਜੀਵ ਗਾਂਧੀ ਨੇ ਸਾਰੇ ਪਾਰਟੀ ਵਿਧਾਇਕਾਂ ਨੂੰ ਆਪਣੇ-ਆਪਣੇ ਹਲਕਿਆਂ ਵਿਚ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਉਨ੍ਹਾਂ ਨੂੰ ਹਰ ਕੀਮਤ ‘ਤੇ ਸਥਿਤੀ ਸ਼ਾਂਤ ਕਰਨ ਲਈ ਵੀ ਕਿਹਾ ਸੀ ।

ਟਿੱਪਣੀ ਕਰੋ:

About webmaster

Scroll To Top