Home / ਚੋਣਵੀ ਖਬਰ/ਲੇਖ / ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ, ਦਲ ਖਾਲਸਾ ਨੇ ਮੋਤ ਦੇ ਦੁਖ ਦਾ ਪ੍ਰਗਟਾਵਾ ਕੀਤਾ

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ, ਦਲ ਖਾਲਸਾ ਨੇ ਮੋਤ ਦੇ ਦੁਖ ਦਾ ਪ੍ਰਗਟਾਵਾ ਕੀਤਾ

 

ਅਸਮਾਂ ਜਹਾਂਗੀਰ

ਅੰਮ੍ਰਿਤਸਰ: ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਤੇ ਸੀਨੀਅਰ ਵਕੀਲ ਅਸਮਾ ਜਹਾਂਗੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 66 ਸਾਲ ਸੀ। ਅਸਮਾਂ ਜਹਾਂਗੀਰ ਨੇ ਆਪਣੇ ਆਖਰੀ ਸਾਹ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਏ।

 

ਅਸਮਾਂ ਜਹਾਂਗੀਰ ਨੂੰ ਸਮਾਜ ਦੇ ਹੇਠਲੇ ਪੱਧਰ ਦੇ ਲੋਕਾਂ ਦੀ ਆਵਾਜ਼ ਚੁੱਕਣ ਲਈ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਪੁੱਤਰ ਮੁਨਜ਼ੇਹ ਜਹਾਂਗੀਰ ਨੇ ਬੀਬੀਸੀ ਨੂੰ ਉਨ੍ਹਾਂ ਦੀ ਮੌਤ ਦੀ ਤਸਦੀਕ ਕੀਤੀ ਹੈ।

 

ਅਸਮਾਂ ਜਹਾਂਗੀਰ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਬਕਾ ਮੁਖੀ ਰਹਿ ਚੁੱਕੇ ਹਨ। ਅਸਮਾਂ ਪਾਕਿਸਤਾਨ ਦੀ ਪਹਿਲੀ ਮਹਿਲਾ ਵਕੀਲ ਸਨ ਜਿਨ੍ਹਾਂ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ ਸੀ।

 

 

 ਸਿੱਖ ਜੱਥੇਬੰਦੀ ਦਲ ਖਾਲਸਾ ਦੇ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਉਨ੍ਹਾਂ ਦੀ ਮੋਤ ਦੇ ਦੁਖ ਦਾ ਪ੍ਰਗਟਾਵਾ ਕਰਦਿਆਂ, ਉਨ੍ਹਾਂ ਚੱਲੋਂ ਮਨੁੱਖੀ ਅਧਿਕਾਰਾਂ ਦੀ ਲੜਾਈ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਸਾਂਝਾ ਕੀਤਾ।

ਟਿੱਪਣੀ ਕਰੋ:

About webmaster

Scroll To Top