Home / ਚੋਣਵੀ ਖਬਰ/ਲੇਖ / ਭਾਈ ਰਾਮਿੰਦਰਜੀਤ ਸਿੰਘ ਟੈਣੀ ਅਤੇ ਬੀਬੀ ਮਨਜੀਤ ਕੌਰ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਭਾਈ ਰਾਮਿੰਦਰਜੀਤ ਸਿੰਘ ਟੈਣੀ ਅਤੇ ਬੀਬੀ ਮਨਜੀਤ ਕੌਰ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

 

ਜਲੰਧਰ: ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ  ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਸੰਘਰਸ਼ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਇੰਟਰਨੈਸ਼ਨਲ ਬੱਬਰ ਖ਼ਾਲਸਾ ਜਥੇਬੰਦੀ ਦੇ ਚੋਟੀ ਦੇ ਜੁਝਾਰੂ ਸ਼ਹੀਦ ਭਾਈ ਰਾਮਿੰਦਰਜੀਤ ਸਿੰਘ ਟੈਣੀ ਅਤੇ ਉਨ੍ਹਾਂ ਦੀ ਸਿੰਘਣੀ ਸ਼ਹੀਦ ਬੀਬੀ ਮਨਜੀਤ ਕੌਰ ਬੱਬਰ ਦਾ 25ਵਾਂ ਸਲਾਨਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਿੰਘ ਸਭਾ, ਅਵਤਾਰ ਨਗਰ, ਜਲੰਧਰ ਵਿਖੇ ਪੂਰੇ ਖ਼ਾਲਸਾਈ ਸ਼ਾਨੌ ਸ਼ੋਕਤ ਨਾਲ ਮਨਾਇਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਤੋਂ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਕਰਨੈਲ ਸਿੰਘ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜਸਵਿੰਦਰ ਸਿੰਘ ਸ਼ਾਂਤ ਦੇ ਢਾਡੀ ਜੱਥੇ ਨੇ ਜੋਸ਼ੀਲੀਆਂ ਵਾਰਾਂ ਗਾਇਨ ਕੀਤੀਆਂ। ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹਿੰਦ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਭੂਮਿਕਾ ਵਕੀਲ ਪਰਮਿੰਦਰ ਸਿੰਘ ਢੀਂਗਰਾ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਨਿਭਾਈ ਗਈ।

 

ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦਾਂ ਦੀਆਂ ਘਾਲਣਾਵਾਂ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ ਤੇ ਆਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੀ ਅਜ਼ਾਦੀ ਤਕ ਸੰਘਰਸ਼ ਜਾਰੀ ਰੱਖਣ ਹਿੱਤ ਆਪਣੀ ਵਚਨਬੱਧਤਾ ਦੁਹਰਾਈ।

 

ਵਿਸ਼ੇਸ਼ ਤੌਰ ਤੇ ਦਲ ਖ਼ਾਲਸਾ ਦੇ ਆਗੂ ਭਾਈ ਸਰਬਜੀਤ ਸਿੰਘ ਘੁਮਾਣ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਆਗੂ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਇੰਟਰਨੈਸ਼ਨਲ ਅਖੰਡ ਕੀਰਤਨੀ ਜਥਾ ਦੇ ਆਗੂ ਮਾਸਟਰ ਬਲਦੇਵ ਸਿੰਘ ਖ਼ਾਲਸਾ, ਸਿੱਖ ਸੇਵਕ ਸੁਸਾਇਟੀ ਦੇ ਆਗੂ ਭਾਈ ਪਰਮਿੰਦਰਪਾਲ ਸਿੰਘ ਖ਼ਾਲਸਾ, ਸਿੱਖ ਤਾਲਮੇਲ ਕਮੇਟੀ ਦੇ ਆਗੂ ਭਾਈ ਹਰਪ੍ਰੀਤ ਸਿੰਘ ਨੀਟੂ, ਸਿੱਖ ਯੂਥ ਆਫ਼ ਪੰਜਾਬ ਦੇ ਆਗੂ ਭਾਈ ਨੋਬਲਜੀਤ ਸਿੰਘ, ਭਾਈ ਪ੍ਰਭਜੋਤ ਸਿੰਘ ਖ਼ਾਲਸਾ, ਭਾਈ ਤੇਜਿੰਦਰਪਾਲ ਸਿੰਘ ਹਾਈਜੈਕਰ, ਭਾਈ ਰਾਜਿੰਦਰ ਸਿੰਘ ਪੁਰੇਵਾਲ, ਭਾਈ ਗਗਨਦੀਪ ਸਿੰਘ ਪਟਿਆਲਾ, ਭਾਈ ਕੁਲਵਿੰਦਰ ਸਿੰਘ ਖਾਨਪੁਰੀਆ, ਭਾਈ ਸੁਰਜੀਤ ਸਿੰਘ ਖ਼ਾਲਿਸਤਾਨੀ, ਭਾਈ ਜਗਜੀਤ ਸਿੰਘ ਗਾਬਾ, ਜਥੇਦਾਰ ਬੂਟਾ ਸਿੰਘ ਕੁਠਾਰ, ਜਥੇਦਾਰ ਰਾਜਿੰਦਰ ਸਿੰਘ ਫ਼ੌਜੀ, ਭਾਈ ਭੁਪਿੰਦਰ ਸਿੰਘ ਸੱਜਣ, ਭਾਈ ਬਲਜੀਤ ਸਿੰਘ ਲਾਇਲ, ਭਾਈ ਤੇਜਿੰਦਰ ਸਿੰਘ ਪ੍ਰਦੇਸੀ ਆਦਿ ਜਥੇਬੰਦੀਆਂ ਦੇ ਆਗੂ ਅਤੇ ਪਤਵੰਤੇ ਸੱਜਣ ਹਾਜਰ ਸਨ।

 

ਇਸ ਮੌਕੇ ਸੁੰਦਰ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਆਏ ਬੱਚਿਆਂ ਨੂੰ ਨਕਦ ਇਨਾਮਾਂ, ਸ਼ੀਲਡਾਂ, ਸਰਟੀਫਿਕੇਟਾਂ, ਸਿਰੋਪਿਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਪਤੀ ਤੇ ਸ਼ਹੀਦ ਭਾਈ ਟੈਣੀ ਦੇ ਭਰਾਤਾ ਭਾਈ ਕੰਵਲਚਰਨਜੀਤ ਸਿੰਘ ਹੈਪੀ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖ਼ਾਲਸਾ ਫ਼ਤਹਿਨਾਮਾ ਰਸਾਲਾ ਸੰਗਤਾਂ ਚ ਵੰਡਿਆ ਗਿਆ ਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤੇ।

ਟਿੱਪਣੀ ਕਰੋ:

About webmaster

Scroll To Top