Home / ਚੋਣਵੀ ਖਬਰ/ਲੇਖ / ਬਾਬਾ ਹਰਨਾਮ ਸਿੰਘ ਧੁੰਮਾ ਨੇ ਮਿਸ਼ਨਰੀ ਕਾਲਜ਼ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਨ ਖਿਲਾਫ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਦੀ ਮੰਗ ਕੀਤੀ

ਬਾਬਾ ਹਰਨਾਮ ਸਿੰਘ ਧੁੰਮਾ ਨੇ ਮਿਸ਼ਨਰੀ ਕਾਲਜ਼ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਨ ਖਿਲਾਫ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਦੀ ਮੰਗ ਕੀਤੀ

 

ਅੰਮ੍ਰਿਤਸਰ: ਗੁਰਮਤਿ ਗਿਆਨ ਮਿਸ਼ਨਰੀ ਕਾਲਜ਼ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਨ ‘ਤੇ ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਅਕਾਲ ਤਖਤ ਸਾਹਿਬ ਤੋਂ ਮਿਸ਼ਨਰੀ ਕਾਲਜ਼ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

 

ਬਾਬਾ ਹਰਨਾਮ ਸਿੰਘ ਨੇ ਦੋਸ਼ ਲਾਇਆ ਕਿ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵੱਲੋਂ ਸੰਗਰਾਂਦਾਂ ਅਤੇ ਗੁਰਪੁਰਬਾਂ ਦੀਆਂ ਤਰੀਕਾਂ ਉਲੀਕ ਕੇ ਜਾਰੀ ਕੀਤਾ ਨਵਾਂ ਕੈਲੰਡਰ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਹੈ। ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਜਿੰਦਰ ਸਿੰਘ, ਬਾਬਾ ਹਰਭਜਨ ਸਿੰਘ ਨਾਨਕਸਰ, ਬਾਬਾ ਲੱਖਾ ਸਿੰਘ, ਬਾਬਾ ਸੁਖਦੇਵ ਸਿੰਘ, ਭਾਈ ਜਸਬੀਰ ਸਿੰਘ ਰੋਡੇ ਆਦਿ ਵੱਲੋਂ ਸਾਂਝੇ ਤੌਰ ’ਤੇ ਜਾਰੀ ਬਿਆਨ ਵਿਚ ਆਖਿਆ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜ ਮਾਰਚ ਨੂੰ ਨਾਨਕਸ਼ਾਹੀ ਸੰਮਤ 550 (2018-19) ਦਾ ਕੈਲੰਡਰ ਜਾਰੀ ਕੀਤਾ ਗਿਆ ਸੀ ਪਰ ਉਕਤ ਮਿਸ਼ਨਰੀ ਕਾਲਜ ਵੱਲੋਂ ਸੰਗਰਾਂਦਾਂ ਆਦਿ ਦੀਆਂ ਤਰੀਕਾਂ ਨਿਰਧਾਰਿਤ ਕਰ ਕੇ ਇਕ ਹੋਰ ਕੈਲੰਡਰ ਜਾਰੀ ਕੀਤਾ ਗਿਆ ਹੈ।

 

ਉਨ੍ਹਾਂ ਆਖਿਆ ਕਿ ਸੰਗਰਾਂਦ ਇਕ ਕੁਦਰਤੀ ਵਰਤਾਰਾ ਹੈ, ਜਿਸ ਨੂੰ ਪੱਕੇ ਤੌਰ ’ਤੇ ਕੋਈ ਵੀ ਤੈਅ ਨਹੀਂ ਕਰ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਕੈਲੰਡਰ ਸਿੱਖ ਪੰਥ ਵਿਚ ਦੁਚਿੱਤੀ ਪਾਵੇਗਾ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਤੋਂ ਪ੍ਰਵਾਨਿਤ ਕੈਲੰਡਰ ਮੁਤਾਬਿਕ ਹੀ ਦਿਨ ਦਿਹਾੜੇ ਮਨਾਉਣ ਦੀ ਅਪੀਲ ਕੀਤੀ ਹੈ।

ਟਿੱਪਣੀ ਕਰੋ:

About webmaster

Scroll To Top