Home / ਚੋਣਵੀ ਖਬਰ/ਲੇਖ / ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਲਿਖਿਆ ਪੱਤਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ, ਕਿਹਾ ਅਕਾਲ ਤਖਤ ਸਾਹਿਬ ਤੋਂ ਸੰਘਰਸ਼ ਆਰੰਭਿਆ ਜਾਵੇਗਾ

ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਲਿਖਿਆ ਪੱਤਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ, ਕਿਹਾ ਅਕਾਲ ਤਖਤ ਸਾਹਿਬ ਤੋਂ ਸੰਘਰਸ਼ ਆਰੰਭਿਆ ਜਾਵੇਗਾ

ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਡਰੋਾਨ ਆਪਣੀ ਜਾਨ ਦੇ ਕੇ ਕੁਰਬਾਨੀ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਟੈਂਕੀ ਤੋਂ ਛਾਲ ਮਾਰਨ ਤੋਂ ਪਹਿਲਾਂ ਲਿਖਿਆ ਇਕ ਪੱਤਰ ਬੁੱਧਵਾਰ ਦੁਪਹਿਰੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਡਾਕ ਰਾਹੀਂ ਮਿਲਿਆ ਹੈ।

 
ਇਸ ਪੱਤਰ ‘ਚ ਉਨ੍ਹਾਂ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰਿਆਂ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਲੰਬੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ਸਿੱਖ ਯੋਧੇ, ਜਿਨ੍ਹਾਂ ਨੇ ਆਪਣੀਆਂ ਬਣਦੀਆਂ ਸਜ਼ਾਵਾਂ ਵੀ ਪੂਰੀਆਂ ਕਰ ਲਈਆਂ ਹਨ, ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ।

ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਲਿਖਿਆ ਪੱਤਰ ਗਿਆਨੀ ਗੁਰਬਚਨ ਸਿੰਘ ਵਿਖਾਉਂਦੇ ਹੋਏ

ਵੇਰਵਿਆਂ ਅਨੁਸਾਰ ਉਨ੍ਹਾਂ ਪੱਤਰ ਦੇ ਅਖੀਰ ‘ਚ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਸੰਬੋਧਨ ਹੁੰਦਿਆਂ ਲਿਖਿਆ ਹੈ ਕਿ ਇਕ ਧਾਰਮਿਕ ਆਗੂ ਹੋਣ ਦੇ ਨਾਤੇ ਸਿੱਖਾਂ ‘ਤੇ ਆਪਣਾ ਭਰੋਸਾ ਬਣਾਉ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਉਨ੍ਹਾਂ ਨੂੰ ਇਨਸਾਫ ਦਿਵਾਓ । ਜੇਕਰ ਆਪ ਨੇ ਹੁਣ ਵੀ ਸਿੱਖਾਂ ਨੂੰ ਇਨਸਾਫ਼ ਨਾ ਦਿੱਤਾ ਤਾਂ ਦਾਸ ਨੂੰ ਫਿਰ ਤੋਂ ਸ਼ਾਂਤਮਈ ਸੰਘਰਸ਼ ਕਰਨ ਵਾਸਤੇ ਮਜ਼ਬੂਰ ਹੋਣਾ ਪਵੇਗਾ ।

 
ਇਥੇ ਜ਼ਿਕਰਯੋਗ ਹੈ ਕਿ 17 ਮਾਰਚ 2018 ਨੂੰ ਲਿਖੇ ਗਏ ਇਸ ਪੱਤਰ ‘ਚ ਭਾਈ ਗੁਰਬਖਸ਼ ਸਿੰਘ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਸਬੰਧੀ ਕੋਈ ਸਖ਼ਤ ਕਦਮ ਚੁੱਕਣ ਦਾ ਜ਼ਿਕਰ ਨਹੀਂ ਕੀਤਾ ਗਿਆ, ਪਰ ਪੱਤਰ ਲਿਖਣ ਤੋਂ ਤਿੰਨ ਦਿਨ ਬਾਅਦ ਹੀ 20 ਮਾਰਚ ਨੂੰ ਉਸ ਵਲੋਂ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ ਗਈ ।

 
ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀ ਮੋਤ ‘ਤੇ ਅਫ਼ਸੋਸ ਜ਼ਾਹਿਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਭਾਈ ਖ਼ਾਲਸਾ ਦੀ ਮੌਤ ਅਜਾਈਾ ਨਹੀਂ ਜਾਣ ਦਿੱਤੀ ਜਾਵੇਗੀ । ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਕਿਹਾ ਕਿ ਭਾਵੇਂ ਗੁਰਮਤਿ ‘ਚ ਅਜਿਹੀ ਮੌਤ ਦਾ ਕੋਈ ਸਥਾਨ ਨਹੀਂ, ਪਰ ਇਸ ਪਿੱਛੇ ਉਸ ਦੀਆਂ ਪੰਥ ਦਰਦੀ ਭਾਵਨਾਵਾਂ ਜ਼ਾਹਿਰ ਹੁੰਦੀਆਂ ਹਨ ਤੇ ਇਸ ਸੰਘਰਸ਼ੀ ਯੋਧੇ ਦਾ ਘਾਟਾ ਕਦੇ ਪੂਰਾ ਹੋਣ ਵਾਲਾ ਨਹੀਂ ।

 

ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਅੰਨੀ-ਬੋਲੀ ਕੇਂਦਰ ਸਰਕਾਰ ਤੇ ਸਥਾਨਕ ਸਰਕਾਰਾਂ ਸਾਨੂੰ ਇਨਸਾਫ਼ ਨਹੀਂ ਦੇਣਗੀਆਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਭਾਈ ਗੁਰਬਖ਼ਸ਼ ਸਿੰਘ ਨੇ ਭੁੱਖ ਹੜਤਾਲਾਂ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਵਾਜ਼ ਉਠਾਈ ਅਤੇ ਲੰਮੇ ਸੰਘਰਸ਼ ਵਿੱਢੇ, ਜਿਸ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਬੰਦ, ਬੰਦੀ ਸਿੰਘਾਂ ਨੂੰ ਪੈਰੋਲ ‘ਤੇ ਰਿਹਾ ਹੋ ਕੇ ਪਰਿਵਾਰਾਂ ਵਿਚ ਬੈਠਣਾ ਨਸੀਬ ਹੋਇਆ ।

ਟਿੱਪਣੀ ਕਰੋ:

About webmaster

Scroll To Top