Home / ਕੌਮਾਂਤਰੀ ਖਬਰਾਂ / ਸੰਯੁਕਤ ਰਾਸ਼ਟਰ ਦੇ ਦਫਤਰ ਬਾਹਰ ਭਾਰਤ ਵਿੱਚ ਦਲਿਤਾਂ ਅਤੇ ਘੱਟ ਗਿਣਤੀਆਂ ਦੇ ਦਮਨ ਵਿਰੁੱਧ ਸਿੱਖਾਂ ਨੇ ਮੁਜ਼ਾਹਰਾ ਕੀਤਾ

ਸੰਯੁਕਤ ਰਾਸ਼ਟਰ ਦੇ ਦਫਤਰ ਬਾਹਰ ਭਾਰਤ ਵਿੱਚ ਦਲਿਤਾਂ ਅਤੇ ਘੱਟ ਗਿਣਤੀਆਂ ਦੇ ਦਮਨ ਵਿਰੁੱਧ ਸਿੱਖਾਂ ਨੇ ਮੁਜ਼ਾਹਰਾ ਕੀਤਾ

ਸੰਯੁਕਤ ਰਾਸ਼ਟਰ: ਭਾਰਤ ਵਿੱਚ ਦਲਿਤਾਂ ਅਤੇ ਘੱਟ ਗਿਣਤੀਆਂ ਦੇ ਹੋ ਰਹੇ ਦਮਨ ਖਿਲਾਫ ਸਿੱਖ ਜੱਥੇਬੰਦੀਆਂ ਨੇ ਡਾ. ਭੀਮਰਾਓ ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਬਾਹਰ ਮੁਜ਼ਾਹਰਾ ਕਰਕੇ ਰੋਸ ਜ਼ਾਹਰ ਕੀਤਾ।

ਸੰਯੁਕਤ ਰਾਸ਼ਟਰ ’ਚ ਰੋਸ ਜ਼ਾਹਿਰ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਕਾਰਕੁਨ।

ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਮਿਸ਼ਨ ਨੇ ਅੱਜ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ‘ਲਿਵਿੰਗ ਨੋ ਵਨ ਬਿਹਾਈਂਡ’ ਨਾਂ ਹੇਠ ਵਿਸ਼ੇਸ਼ ਪ੍ਰੋਗਰਾਮ ਰੱਖਿਆ ਹੋਇਆ ਸੀ। ਇਸ ਮਗਰੋਂ ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਨੁਮਾਇੰਫੇ ਸਈਦ ਅਕਬਰੂਦੀਨ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਸਿੱਖਾਂ ਦੇ ਧੜਿਆਂ ਨੇ ਖੜ੍ਹੇ ਹੋ ਕੇ ਸ਼ਾਂਤ ਢੰਗ ਨਾਲ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਤੇ ‘ਘੱਟ ਗਿਣਤੀਆਂ ਖਤਰੇ ’ਚ’ ਤੇ ‘84 ਨੂੰ ਨਾ ਭੁੱਲੇ’ ਲਿਖੇ ਪੋਸਟਰ ਤੇ ਅਯੁੱਧਿਆ ਦੀ ਬਾਬਰੀ ਮਸਜਿਦ ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲਹਿਰਾਈਆਂ।

 
ਇਹ ਮੁਜ਼ਾਹਰਾਕਾਰੀ ਅਕਬਰੂਦੀਨ ਦੇ ਸਾਰੇ ਭਾਸ਼ਣ ਦੌਰਾਨ ਰੋਸ ਵਜੋਂ ਸ਼ਾਂਤ ਖੜ੍ਹੇ ਰਹੇ ਤੇ ਭਾਸ਼ਣ ਖਤਮ ਹੁੰਦਿਆਂ ਹੀ ਕਾਨਫਰੰਸ ਰੂਮ ’ਚੋਂ ਚਲੇ ਗਏ ਅਤੇ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਬਾਹਰ ਮੁਜ਼ਾਹਰਾ ਕਰਕੇ ਰੋਸ ਜ਼ਾਹਰ ਕੀਤਾ।

 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਐੱਸਏ ਤੇ ਯੂਥ ਅਕਾਲੀ ਦਲ ਅੰਮ੍ਰਿਤਸਰ ਯੂਐੱਸਏ ਨੇ ਦੱਸਿਆ ਕਿ ਉਨ੍ਹਾਂ ਸ਼ਾਂਤਮਈ ਢੰਗ ਨਾਲ ਰੋਸ ਜ਼ਾਹਿਰ ਕੀਤਾ ਹੈ। ਉਹ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਆਵਾਜ਼ ਉਠਾ ਰਹੇ ਸਨ।

ਟਿੱਪਣੀ ਕਰੋ:

About webmaster

Scroll To Top