Home / ਚੋਣਵੀ ਖਬਰ/ਲੇਖ / ਸਿੱਖ ਕੌਮ ਵੱਲੋਂ ਬੂਰੀ ਤਰਾਂ ਰੱਦ ਕੀਤੀ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਨੇ ਨਾਂਹ ਕੀਤੀ

ਸਿੱਖ ਕੌਮ ਵੱਲੋਂ ਬੂਰੀ ਤਰਾਂ ਰੱਦ ਕੀਤੀ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਨੇ ਨਾਂਹ ਕੀਤੀ

 

ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਨੇ ਸਿੱਖ ਸਿਧਾਂਤਾਂ ਅਤੇ ਸਿੱਖ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਸਿੱਖ ਕੌਮ ਵੱਲੋਂ ਬੂਰੀ ਤਰਾਂ ਰੱਦ ਕੀਤੀ ਗਈ ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਹੈ।

ਭਾਰਤੀ ਸਰਵ-ਉੱਚ ਅਦਾਲਤ

ਸੁਪਰੀਮ ਕੋਰਟ ਨੇ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੂੰ ਕੋਈ ਰਾਹਤ ਨਾ ਦਿੰਦਿਆਂ ਸਾਫ਼ ਕੀਤਾ ਕਿ ਫ਼ਿਲਮ ਰਿਲੀਜ਼ ਕਰਨ ਬਾਰੇ ਇਸ ਵੱਲੋਂ ਜਾਰੀ ਅੰਤਰਿਮ ਹੁਕਮ ਕਾਇਮ ਹੈ, ਭਾਵ ਦੇਸ਼ ਵਿੱਚ ਫ਼ਿਲਮ ਦੇ ਪ੍ਰਦਰਸ਼ਨ ਕੋਈ ਰੋਕ ਨਹੀਂ ਹੋਵੇਗੀ। ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ, ਜਦੋਂ ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ. ਖ਼ਾਨਵਿਲਕਰ ਤੇ ਜਸਟਿਸ ਡੀ.ਵਾਈ. ਚੰਦਰਚੂੜ ਦਾ ਬੈਂਚ ਫ਼ਿਲਮ ਨਿਰਮਾਤਾ ਐੱਚ.ਐੱਸ. ਸਿੱਕਾ ਤੇ ਸ਼੍ਰੋਮਣੀ ਕਮੇਟੀ ਵੱਲੋਂ ਪੇਸ਼ ਤੱਥਾਂ ’ਤੇ ਸੁਣਵਾਈ ਕਰੇਗਾ।

 
ਫ਼ਿਲਮ ਨਿਰਮਾਤਾ ਦੇ ਵਕੀਲ ਆਰ.ਐੱਸ. ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਇਹ ਫ਼ਿਲਮ ਪੰਜਾਬ ਨੂੰ ਛੱਡ ਕੇ ਦੇਸ਼ ਦੇ ਹੋਰ ਸੂਬਿਆਂ ਵਿੱਚ ਸਿਨਮਿਆਂ ਵਿੱਚ ਦਿਖਾਈ ਜਾ ਰਹੀ ਹੈ। ਬੈਂਚ ਮੁਤਾਬਕ ਫ਼ਿਲਮ ਨਾਲ ਜੁੜਿਆ ਬੁਨਿਆਦੀ ਮੁੱਦਾ ਇਹ ਹੈ ਕਿ ਕੀ ਇਸ ਵਿੱਚ ਗੁਰੂ ਨਾਨਕ ਦੇਵ ਦੇ ਜੀਵਨ ਨੂੰ ਸਹੀ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਜਾਂ ਨਹੀਂ।

 

ਸ਼੍ਰੋਮਣੀ ਕਮੇਟੀ ਵੱਲੋਂ ਪੇਸ਼ ਸੀਨੀਅਰ ਵਕੀਲ ਪੀ.ਐੱਸ. ਪਟਵਾਲੀਆ ਨੇ ਕਿਹਾ ਕਿ 2003 ਦੇ ਸ਼੍ਰੋਮਣੀ ਕਮੇਟੀ ਦੇ ਨੋਟੀਫਿਕੇਸ਼ਨ ਮੁਤਾਬਕ ਕਿਸੇ ਵੀ ਇਨਸਾਨ ਨੂੰ ਸਿੱਖਾਂ ਦੇ ਦਸਾਂ ਗੁਰੂਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਜ ਪਿਆਰਿਆਂ ਦਾ ਕਿਰਦਾਰ ਨਿਭਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

 

ਗ਼ੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਸੈਂਸਰ ਬੋਰਡ ਵੱਲੋਂ ਪਾਸ ਕਰਨ ਮਗਰੋਂ ਫਿਲਮ ਉਤੇ ਕੋਈ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਇਸ ਨੂੰ ਦੇਸ਼ ਵਿੱਚ ਦਿਖਾਉਣ ਲਈ ਹਰੀ ਝੰਡੀ ਦੇ ਦਿੱਤੀ ਸੀ। ਅੱਜ ਸੁਣਵਾਈ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਲੋਕ ਵੀ ਅਦਾਲਤ ਪੁੱਜੇ ਹੋਏ ਸਨ।

ਟਿੱਪਣੀ ਕਰੋ:

About webmaster

Scroll To Top