Home / ਚੋਣਵੀ ਖਬਰ/ਲੇਖ / ਸ਼ਾਹਪੁਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਉਮੀਦਵਾਰ ਐਲਾਨਿਆ

ਸ਼ਾਹਪੁਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਉਮੀਦਵਾਰ ਐਲਾਨਿਆ

ਨਵੀਂ ਦਿੱਲੀ: ਸ਼ਾਹਪੁਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਹਲਕੇ ’ਚ ਵੋਟਾਂ 28 ਮਈ ਨੂੰ ਪੈਣਗੀਆਂ।


ਕਾਂਗਰਸ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਇਕ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੇਰੋਵਾਲੀਆ ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਬਿਆਨ ਵਿੱਚ ਕਿਹਾ ਗਿਆ ਹੈ, ‘‘ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਸ਼ਾਹਕੋਟ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਵਾਸਤੇ ਹਰਦੇਵ ਸਿੰਘ ਲਾਡੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।’’ ਸ੍ਰੀ ਸ਼ੇਰੋਵਾਲੀਆ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ। ਉਹ ਫਰਵਰੀ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਸ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸਨ, ਪਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜੀਤ ਸਿੰਘ ਕੋਹਾੜ ਕੋਲੋਂ ਹਾਰ ਗਏ ਸਨ।

 

ਜਲੰਧਰ ਜ਼ਿਲ੍ਹੇ ਨਾਲ ਸਬੰਧਤ ਇਹ ਸੀਟ ਬੀਤੇ ਫ਼ਰਵਰੀ ਮਹੀਨੇ ਸ੍ਰੀ ਕੋਹਾੜ ਦੇ ਚਲਾਣੇ ਕਾਰਨ ਖ਼ਾਲੀ ਹੋਈ ਸੀ। ਇਸੇ ਦੌਰਾਨ ਅੱਜ ਸ਼ਾਹਕੋਟ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਹੀ ਨਾਮਜ਼ਦਗੀਆਂ ਦਾ ਅਮਲ ਸ਼ੁਰੂ ਹੋ ਗਿਆ।

 

ਚੋਣ ਲਈ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 10 ਮਈ ਹੈ, ਜਦੋਂਕਿ ਕਾਗਜ਼ 14 ਮਈ ਤੱਕ ਵਾਪਸ ਲਏ ਜਾ ਸਕਣਗੇ। ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ 31 ਮਈ ਨੂੰ ਹੋਏਗਾ।

 

ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਬਾਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ।

ਟਿੱਪਣੀ ਕਰੋ:

About webmaster

Scroll To Top