Home / ਚੋਣਵੀ ਖਬਰ/ਲੇਖ / ਕੈਲੰਡਰ ਮਾਮਲੇ ਵਿੱਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ ਨੇ ਬਦਲੀਆਂ ਗੁਰ ਪੂਰਬਾਂ ਦੀਆਂ ਤਰੀਕਾਂ

ਕੈਲੰਡਰ ਮਾਮਲੇ ਵਿੱਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ ਨੇ ਬਦਲੀਆਂ ਗੁਰ ਪੂਰਬਾਂ ਦੀਆਂ ਤਰੀਕਾਂ

ਅੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਵੱਲੋਂ ਜਾਰੀ ਕੀਤੇ ਕੈਲੰਡਰ ਦੇ ਮਾਮਲੇ ‘ਤੇ ਆਏ ਦਿਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿੱਖ ਪੰਥ ਦੇ ਨਿਆਰੇਪਣ ਨੂੰ ਦਰਸਾਉਂਦੇ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਨ ਤੋਂ ਬਾਅਦ ਸ਼੍ਰੌਮਣੀ ਕਮੇਟੀ ਨੂੰ ਵਾਰ-ਵਾਰ ਗੁਰਪੂਰਬਾਂ ਦੀਆਂ ਤਰੀਕਾਂ ਵਿੱਚ ਫੇਰ ਬਦਲ ਕਰਕੇ ਨਿਮੋਸ਼ੀ ਝੱਲਣੀ ਪੈ ਰਹੀ ਹੈ।

ਤੇਜਾ ਸਿੰਘ ਸਮੁੰਦਰੀ ਹਾਲ

ਹੁਣ ਬੀਤੀ 6 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਿੰਘ ਸਾਹਿਬ ਤੇ ਸ਼ੋ੍ਰਮਣੀ ਕਮੇਟੀ ਵਲੋਂ ਜਾਰੀ ਕੀਤੇ ਸੰਮਤ ਨਾਨਕਸ਼ਾਹੀ ਕੈਲੰਡਰ-ਸੰਮਤ 550 ‘ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਿਆਈ ਪੁਰਬ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੀਆਂ ਤਰੀਕਾਂ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ।

ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਛੇਵੀਂ ਪਾਤਸ਼ਾਹੀ ਦਾ ਗੁਰਿਆਈ ਗੁਰਪੁਰਬ 8 ਮਈ ਨੂੰ ਦਰਸਾਇਆ ਗਿਆ ਹੈ ਜਦੋਂ ਕਿ ਦੂਜੇ ਪਾਸੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 17 ਜੂਨ ਨੂੰ ਨੀਅਤ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਦੋਵਾਂ ਪੁਰਬਾਂ ਵਿਚ 39 ਦਿਨਾਂ ਦਾ ਅੰਤਰ ਆ ਰਿਹਾ ਹੈ, ਜਦੋਂ ਕਿ ਇਸ ਤੋਂ ਪਹਿਲਾਂ 10 ਜਾਂ 11 ਦਿਨ ਦਾ ਅੰਤਰ ਆਉਂਦਾ ਰਿਹਾ ਹੈ। ਇਸ ਮਾਮਲੇ ਦੇ ਉਜਾਗਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰਰਥੀ ਵਲੋਂ ਇਸ ਸਬੰਧੀ ਸ਼ੋ੍ਰਮਣੀ ਕਮੇਟੀ ਨੂੰ ਇਸ ਸਬੰਧੀ ਵਿਚਾਰ ਕਰਨ ਦੀ ਹਦਾਇਤ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕੈਲੰਡਰ ਮਾਮਲਿਆਂ ਬਾਰੇ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ ਬੁਲਾਈ ਗਈ ਸੀ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਸ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਹੋਈ ਇਸ ਉਕਾਈ ਬਾਰੇ ਵਿਚਾਰ-ਚਰਚਾ ਕਰਦਿਆਂ ਗੁਰਿਆਈ ਪੁਰਬ ਦੀ ਤਰੀਕ 8 ਮਈ ਤੋਂ ਬਦਲ ਕੇ 7 ਜੂਨ ਕੀਤੇ ਜਾਣ ਦਾ ਫ਼ੈਸਲਾ ਕਰ ਲਿਆ ਹੈ। ਇਸ ਸਬੰਧੀ ਰਿਪੋਰਟ ਭਲਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਨੂੰ ਸੌਾਪੇ ਜਾਣ ਦੀ ਸੰਭਾਵਨਾ ਹੈ।

ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ: ਬਲਵਿੰਦਰ ਸਿੰਘ ਜੌੜਾ ਨੇ ਅੱਜ ਹੋਈ ਕੈਲੰਡਰ ਕਮੇਟੀ ਦੀ ਇਕੱਤਰਤਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰ ਲਈ ਗਈ ਹੈ, ਜੋ ਭਲਕੇ ਪ੍ਰਧਾਨ ਭਾਈ ਲੌਾਗੋਵਾਲ ਨੂੰ ਸੌਾਪ ਦਿੱਤੀ ਜਾਵੇਗੀ।

ਟਿੱਪਣੀ ਕਰੋ:

About webmaster

Scroll To Top