Home / ਚੋਣਵੀ ਖਬਰ/ਲੇਖ / ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਦੇ ਆਰਐੱਸਐੱਸ ਏਜੰਡੇ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਥੋਪ ਕੇ ਭਗਵਾਂਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ: ਸਿੱਖ ਬੁੱਧੀਜੀਵੀ

ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਦੇ ਆਰਐੱਸਐੱਸ ਏਜੰਡੇ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਥੋਪ ਕੇ ਭਗਵਾਂਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ: ਸਿੱਖ ਬੁੱਧੀਜੀਵੀ

ਚੰਡੀਗੜ੍ਹ: ਸਿੱਖ ਬੁੱਧੀਜੀਵੀਆਂ ਨੇ ਪਾਠ-ਪੁਸਤਕ ਮੁੱਦੇ ਦੇ ਸਬੰਧ ਵਿੱਚ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਆਰਐੱਸਐੱਸ ਦੇ ਏਜੰਡੇ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਥੋਪ ਕੇ ਭਗਵਾਂਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ ਹੈ।

ਮੀਡੀਆ ਨਾਲ ਗੱਲ ਕਰਦੇ ਹੋਏ ਸਿੱਖ ਬੁੱਧੀਜੀਵੀ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 11ਵੀਂ ਅਤੇ 12ਵੀਂ ਜਮਾਤ ਲਈ ਛਪੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਰੱਦ ਕਰਕੇ ਇਨ੍ਹਾਂ ਦੀ ਨਵੀਂ ਛਪਾਈ ਦੀ ਮੰਗ ਸਿੱਖ ਵਿਚਾਰ ਮੰਚ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਕੀਤੀ ਗਈ ।

 

 ਅੱਜ ਸਿੱਖ ਬੁੱਧੀਜੀਵੀਆਂ ਵੱਲੋਂ ਇਸ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਤਿਹਾਸ ਦੀਆਂ ਕਿਤਾਬਾਂ ਵਿਚ ਕੀਤੀ ਗਈ ਤਬਦੀਲੀ ਨੂੰ ਹਿੰਦੂਵਾਦ ਦੇ ਰਾਸ਼ਟਰਵਾਦੀ ਨਜ਼ਰੀਏ ਤੋਂ ਪੇਸ਼ਕਸ਼ ਕੀਤੇ ਜਾਣ ਦੇ ਦੋਸ਼ ਲਗਾਏ ।

 

ਇਸ ਮੀਟਿੰਗ ਵਿਚ ਗੁਰਤੇਜ ਸਿੰਘ ਆਈ.ਏ.ਐਸ., ਗੁਰਪ੍ਰੀਤ ਸਿੰਘ, ਅਮਰ ਸਿੰਘ ਚਹਿਲ, ਗੁਰਜੋਤ ਸਿੰਘ ਸਾਹਨੀ ਤੇ ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋਂ ਸ਼ਾਮਿਲ ਹੋਏ । ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪੰਜਾਬ ਦੇ ਗੌਰਵਮਈ ਇਤਿਹਾਸ ਦਾ ਵੱਡਾ ਹਿੱਸਾ ਉਡਾ ਦਿੱਤਾ ਗਿਆ । ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਸਾਡੇ ਵਿਦਿਆਰਥੀਆਂ ਨੂੰ ਵਾਂਝਾ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ ।

 

 ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ ਸਿਲੇਬਸ ਤਿਆਰ ਕਰਨ ਲਈ ਕਿਸੇ ਵੀ ਸਿੱਖ ਇਤਿਹਾਸਕਾਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਨੁਮਾਇੰਦੇ ਜਾਂ ਪੰਜਾਬੀ ਯੂਨੀਵਰਸਿਟੀ ਦੇ ਕਿਸੇ ਪ੍ਰੋਫੈਸਰ ਨੂੰ ਇਸ ਪ੍ਰਕਿਰਿਆ ਨਾਲ ਜੋੜਨਾ ਮਹਿਜ਼ ਪਰਦਾਪੋਸ਼ੀ ਹੀ ਸੀ। ਉਨ੍ਹਾਂ ਮੰਗ ਕੀਤੀ ਕਿ ਇਤਿਹਾਸਕਾਰਾਂ ਦੀ ਨਵੀਂ ਕਮੇਟੀ ਬਣਾ ਕੇ ਸਿਲੇਬਸ ਨਵੇਂ ਸਿਰਿਓਂ ਤਿਆਰ ਕੀਤਾ ਜਾਵੇ।

 

ਉਨ੍ਹਾਂ ਕਿਹਾ ਕਿ ਕਿਸੇ ਹੋਰ ਰਾਜ਼ ਵਿਚ ਪੰਜਾਬ ਦਾ ਇਤਿਹਾਸ ਨਹੀਂ ਪੜ੍ਹਾਇਆ ਜਾਂਦਾ ਤੇ ਜੇਕਰ ਪੰਜਾਬ ਵਿਚੋਂ ਵੀ ਇਸ ਇਤਿਹਾਸ ਨੂੰ ਅਲੋਪ ਕਰ ਦਿੱਤਾ ਜਾਵੇਗਾ ਤਾਂ ਸਿੱਖ ਕੌਮ ਲਈ ਵੱਡਾ ਨੁਕਸਾਨ ਹੋਵੇਗਾ । ਸਰਕਾਰ ਦਾ ਕੰਮ ਇਤਿਹਾਸ ਨੂੰ ਸਹੀ ਢੰਗ ਨਾਲ ਵਿਦਿਆਰਥੀਆਂ ਤੱਕ ਪਹੁੰਚਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਪਤਾ ਲੱਗੇ ਕਿ ਉਨ੍ਹਾਂ ਦਾ ਪਿਛੋਕੜ ਕਿੰਨਾ ਮਹਾਨ ਰਿਹਾ ਹੈ । ਉਨ੍ਹਾਂ 11ਵੀਂ ਤੇ 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਇਸ ਦੀ ਜਗ੍ਹਾ ਨਵਾਂ ਸਿਲੇਬਸ ਤਿਆਰ ਕਰਕੇ ਪੁਸਤਕਾਂ ਛਾਪੇ ਜਾਣ ਦੀ ਮੰਗ ਕੀਤੀ ।

ਟਿੱਪਣੀ ਕਰੋ:

About webmaster

Scroll To Top