Home / ਚੋਣਵੀ ਖਬਰ/ਲੇਖ / ਬੇਅਦਬੀ ਕਾਂਡ ਦੀ ਤੀਜੇ ਵਰੇ ਗੰਢ ਸਮੇਂ ਬਰਗਾੜੀ ਵਿਖੇ ਹੋਇਆ ਖਾਲਸਾ ਪੰਥ ਦਾ ਮਹਾਨ ਇਕੱਠ ,ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ

ਬੇਅਦਬੀ ਕਾਂਡ ਦੀ ਤੀਜੇ ਵਰੇ ਗੰਢ ਸਮੇਂ ਬਰਗਾੜੀ ਵਿਖੇ ਹੋਇਆ ਖਾਲਸਾ ਪੰਥ ਦਾ ਮਹਾਨ ਇਕੱਠ ,ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ

ਫ਼ਰੀਦਕੋਟ 1 ਜੂਨ :- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਿੰਨ ਵਰ•ੇ ਪਹਿਲਾਂ ਸ਼ੁਰੂ ਹੋਈ ਨਿਰੰਤਰ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਧਰਨੇ ਤੇ ਬੈਠੀਆਂ ਸਿੱਖ ਸੰਗਤਾਂ ਤੇ ਗੋਲੀ ਚਲਾਉਣ ਅਤੇ ਹੁਕਮ ਦੇਣ ਦੇ ਦੋਸ਼ੀਆਂ ਨੂੰ ਨਾਮਜ਼ਦ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਰਗਾੜੀ ਦੀ ਦਾਣਾ ਮੰਡੀ ਵਿਖੇ ਕੜਕਦੀ ਗਰਮੀ ‘ਚ ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਬਾਦਲਕਿਆਂ ਤੇ ਕੈਪਟਨਕਿਆਂ ਦੀ ਕੌਮ ਵਿਰੋਧੀ ਕਾਰਗੁਜ਼ਾਰੀ ਨੂੰ ਲੈ ਕੇ ਰੋਹ ਅਤੇ ਰੋਸ ਨਾਲ ਲਵਾਲਬ ਸੀ। ਇਹ ਇਕੱਠ ਅੱਜ ਕਰੋ ਜਾਂ ਮਰੋ ਦਾ ਫ਼ੈਸਲਾ ਲੈਣ ਲਈ ਉਤਾਵਲਾ ਸੀ। ਸਿੱਖ ਸੰਗਤਾਂ ਦੇ ਜ਼ਜਬਾਤ ਨੂੰ ਦੇਖਦਿਆਂ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੀ ਪੂਰਤੀ ਲਈ ਬਰਗਾੜੀ ਦੀ ਦਾਣਾ ਮੰਡੀ ਵਿਖੇ ਹੀ ਮੋਰਚਾ ਗੱਢਣ ਦਾ ਐਲਾਨ ਕਰ ਦਿੱਤਾ ਅਤੇ ਉਹ ਨਿਰੰਤਰ ਧਰਨੇ ਤੇ ਬੈਠ ਗਏ।ਦੇਰ ਰਾਤ ਤੱਕ ਜ਼ਿਲ•ਾ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਉਨ•ਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪ੍ਰੰਤੂ ਉਹ ਆਪਣੇ ਫ਼ੈਸਲੇ ਤੇ ਡਟੇ ਰਹੇ। ਇਸ ਤੋਂ ਪਹਿਲਾਂ ਅੱਜ ਦੇ ਸਮਾਗਮ ਦੌਰਾਨ ਸੰਗਤਾਂ ਦੇ ਸਨਮੁੱਖ ਤਿੰਨ ਮਤੇ ਪੇਸ਼ ਕਰਦਿਆਂ ਤਖਤ ਦਮਦਮਾ ਸਾਹਿਬ ਦੇ ਮੁਤਵਾਜੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪਹਿਲੇ ਮਤੇ ‘ਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਚੋਰੀ ਕਰਨ ਵਾਲਿਆਂ ਦੀ ਗ੍ਰਿਫਤਾਰੀ ਦੀ ਮੰਗ, ਦੂਜੇ ਮਤੇ ‘ਚ ਬਰਗਾੜੀ ਬੇਅਦਬੀ ਕਾਂਡ ਖਿਲਾਫ ਕੋਟਕਪੂਰਾ ਅਤੇ ਬਹਿਬਲ ਵਿਖੇ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਪੁਲਸੀਆ ਕਹਿਰ ਦਾ ਦੋਸ਼ੀ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਰਾਰ ਦਿੰਦਿਆਂ ਉਨਾ ਖਿਲਾਫ ਕਾਰਵਾਈ ਦੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ। ਇਸੇ ਮਤੇ ‘ਚ ਹੀ ਦੋ ਸਿੱਖ ਨੌਜਵਾਨਾ ਨੂੰ ਸ਼ਹੀਦ ਕਰਨ ਅਤੇ ਅਨੇਕਾਂ ਨਿਰਦੋਸ਼ ਸਿੱਖਾਂ ਨੂੰ ਜਖਮੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਗਈ। ਤੀਜੇ ਮਤੇ ‘ਚ ਸਜਾਵਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਜੇਲ•ਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ਭਾਈ ਦਾਦੂਵਾਲ ਨੇ ਆਖਿਆ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਸ਼ਹੀਦੀ ਪਾ ਚੁੱਕੇ ਹਨ, ਜਦਕਿ ਬਾਪੂ ਸੂਰਤ ਸਿੰਘ ਸੰਘਰਸ਼ ਕਰ ਰਹੇ ਹਨ। ਉਕਤ ਸਾਰੇ ਬੰਦੀ ਸਿੰਘਾਂ ਦੀ ਤੁਰਤ ਰਿਹਾਈ ਦੀ ਮੰਗ ਕਰਦਿਆਂ ਉਨਾ ਪੰਜਾਬ ਤੋਂ ਬਾਹਰਲੀਆਂ ਜੇਲਾਂ ‘ਚ ਬੰਦ ਸਿੰਘਾਂ ਦੀ ਪੰਜਾਬ ਦੀਆਂ ਜੇਲ•ਾਂ ‘ਚ ਤਬਦੀਲੀ, ਦੇਸ਼ ਵਿਦੇਸ਼ ‘ਚ ਵਸਦੇ ਸਿੱਖ ਨੌਜਵਾਨਾ ਉੱਪਰ ਦਰਜ ਹੋਏ ਝੂਠੇ ਪੁਲਿਸ ਮਾਮਲੇ ਰੱਦ ਕਰਨ, ਨਿਰਦੋਸ਼ ਸਿੱਖਾਂ ਨੂੰ ਜੇਲ•ਾਂ ‘ਚ ਬੰਦ ਕਰਨ ਦੀ ਸਖਤ ਨਿਖੇਧੀ ਕਰਦਿਆਂ ਇਨਸਾਫ ਦੀ ਮੰਗ ਕੀਤੀ। ਪੰਥਕ ਇਕੱਠ ਦੌਰਾਨ ਸ਼ਹੀਦੀ ਗੁਰਬਖਸ਼ ਸਿੰਘ ਖਾਲਸਾ ਦੇ ਪਿਤਾ, ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਅਤੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਦਾ ਸਨਮਾਨ ਵੀ ਕੀਤਾ ਗਿਆ।  ਭਾਈ ਧਿਆਨ ਸਿੰਘ ਮੰਡ ਨੇ ਬਾਦਲ ਪਰਿਵਾਰ ਖਿਲਾਫ ਸੁਰ ਤਿੱਖੀ ਕਰਦਿਆਂ ਆਖਿਆ ਕਿ ਉਨਾ ਸਿੱਖ ਕੌਮ ਦਾ ਘਾਣ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਬਰਗਾੜੀ ਬੇਅਦਬੀ ਕਾਂਡ ਦੇ ਨਾਲ-ਨਾਲ ਪੰਜਾਬ ‘ਚ ਵਾਪਰੀਆਂ ਹੋਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਵੀ ਬਾਦਲ ਪਿਉ-ਪੁੱਤ ਹਨ। ਉਨਾ ਸੰਗਤਾਂ ਨੂੰ 6 ਜੂਨ ਨੂੰ ਅਕਾਲ ਤਖਤ ‘ਤੇ ਜਾ ਕੇ ਸ਼ਹੀਦ ਸਿੰਘਾਂ/ਸਿੰਘਣੀਆਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਵੱਡੀ ਗਿਣਤੀ ‘ਚ ਪੁੱਜਣ ਦਾ ਸੱਦਾ ਦਿੱਤਾ। 

ਇਸ ਮੌਕੇ ਪੰਥਕ ਜਥੇਦਾਰਾਂ ਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸਾਧੂ ਸਿੰਘ ਨੇ ਮੌਜੂਦਾ ਕਾਂਗਰਸ ਸਰਕਾਰ ਖਿਲਾਫ ਤਿੱਖੇ ਸ਼ਬਦਾ ਦੀ ਵਰਤੋਂ ਕਰਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਸੰਗਤਾ ਨੂੰ ਗੁਮਰਾਹ ਕੀਤਾ ਹੈ। ਉਨ•ਾਂ ਕਿਹਾ ਕਿ ਉਕਤ ਸਰਕਾਰ ਨੂੰ ਕਰੀਬ ਡੇਢ ਸਾਲ ਸੱਤਾ ‘ਚ ਆਇਆਂ ਨੂੰ ਹੋ ਗਏ ਹਨ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਦੇ ਸਨਮੁੱਖ ਤਿੰਨ ਮਤੇ ਪੇਸ਼ ਕਰਦਿਆਂ ਪਹਿਲੇ ਮਤੇ ‘ਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਚੋਰੀ ਕਰਨ ਵਾਲਿਆਂ ਦੀ ਗ੍ਰਿਫਤਾਰੀ ਦੀ ਮੰਗ, ਦੂਜੇ ਮਤੇ ‘ਚ ਬਰਗਾੜੀ ਬੇਅਦਬੀ ਕਾਂਡ ਖਿਲਾਫ ਕੋਟਕਪੂਰਾ ਅਤੇ ਬਹਿਬਲ ਵਿਖੇ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸੰਗਤਾਂ ਉੱਪਰ ਕੀਤੇ ਤਸੱਦਦ ਦੇ ਦੋਸ਼ੀ ਕਰਾਰ ਦਿੰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਉਨਾ ਖਿਲਾਫ ਕਾਰਵਾਈ ਦੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ। ਇਸੇ ਮਤੇ ‘ਚ ਹੀ ਦੋ ਸਿੱਖ ਨੌਜਵਾਨਾ ਨੂੰ ਸ਼ਹੀਦ ਕਰਨ ਅਤੇ ਅਨੇਕਾਂ ਨਿਰਦੋਸ਼ ਸਿੱਖਾਂ ਨੂੰ ਜਖਮੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਗਈ। ਤੀਜੇ ਮਤੇ ‘ਚ ਸਜਾਵਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਜੇਲ•ਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ਭਾਈ ਦਾਦੂਵਾਲ ਨੇ ਆਖਿਆ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਸ਼ਹੀਦੀ ਪਾ ਚੁੱਕੇ ਹਨ, ਜਦਕਿ ਬਾਪੂ ਸੂਰਤ ਸਿੰਘ ਸੰਘਰਸ਼ ਕਰ ਰਹੇ ਹਨ।

ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ 1 ਜੂਨ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਚੋਰੀ ਤੋਂ ਬਾਅਦ 12 ਅਕਤੂਬਰ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਅਤੇ 14 ਅਕਤੂਬਰ ਨੂੰ ਬੇਅਦਬੀ ਕਰਨ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰੋਸ ਧਰਨੇ ‘ਤੇ ਬੈਠੀਆਂ ਸੰਗਤਾਂ ਉੱਪਰ ਕੀਤੇ ਗਏ ਤਸ਼ਦੱਦ ਦੇ ਵਿਰੋਧ ‘ਚ  ਆਖਿਆ ਕਿ ਬਾਦਲ ਪਰਿਵਾਰ ਨੇ ਸਿੱਖ ਕੌਮ ਦਾ ਘਾਣ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਬਰਗਾੜੀ ਬੇਅਦਬੀ ਕਾਂਡ ਦੇ ਨਾਲ-ਨਾਲ ਪੰਜਾਬ ‘ਚ ਵਾਪਰੀਆਂ ਹੋਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਵੀ ਬਾਦਲ ਪਿਉ-ਪੁੱਤ ਹਨ। ਉਨਾ ਸੰਗਤਾਂ ਨੂੰ 6 ਜੂਨ ਨੂੰ ਅਕਾਲ ਤਖਤ ‘ਤੇ ਜਾ ਕੇ ਸ਼ਹੀਦ ਸਿੰਘਾਂ/ਸਿੰਘਣੀਆਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਵੱਡੀ ਗਿਣਤੀ ‘ਚ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਸਿਮਰਨਜੀਤ ਸਿੰਘ ਮਾਨ, ਗੁਰਦੀਪ ਸਿੰਘ ਬਠਿੰਡਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ,ਬਲਵਿੰਦਰ ਕੌਰ,ਸੁਖਪਾਲ ਸਿੰਘ ਖਹਿਰਾ,ਸਿਮਰਜੀਤ ਸਿੰਘ ਬੈਂਸ, ਲੱਖਾ ਸਿਧਾਣਾ,  ਪ੍ਰੋ. ਬਲਜਿੰਦਰ ਕੌਰ,ਭਾਈ ਰਾਮ ਸਿੰਘ,ਜਸਪਾਲ ਸਿੰਘ ਹੇਰਾ,ਬਾਬਾ ਸੁੰਦਰ ਸਿੰਘ,ਬਾਬਾ ਬਲਜੀਤ ਸਿੰਘ,ਕੁਲਦੀਪ ਸਿੰਘ ਚਾਂਦਪੂਰਾ ਆਦਿ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ‘ਚ ਹੋ ਰਹੀ ਦੇਰੀ ਦੀ ਨਿਖੇਧੀ ਕਰਦਿਆਂ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਵਾਲਿਆਂ ਨੂੰ ਇਨਸਾਨ ਕਹਿਣਾ ਵੀ ਗੁਨਾਹ ਹੋਵੇਗਾ। ਇਸ ਮੌਕੇ ਪਹਿਰੇਦਾਰ ਅਖਬਾਰ ਦੇ ਸੰਪਾਦਕ ਸ੍ਰ.ਜਸਪਾਲ ਸਿੰਘ ਹੇਰਾਂ ਨੇ ਸਬੋਧਨ ਕਰਦਿਆਂ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਫਾਹੇ ਲਾਏ ਤਾਂ ਜੋ ਸਮੁੱਚੀ ਸਿੱਖ ਕੌਮ ਨੂੰ ਇਨਸਾਫ ਮਿਲ ਸਕੇ ।

ਉਕਤ ਸਮਾਗਮ ਦੌਰਾਨ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ,ਰਾਜਨੀਤੀ ਪਾਰਟੀਆਂ ਜਿਵੇਂ ਕਿ ‘ਆਪ’, ਬਸਪਾ, ਲੋਜਪਾ, ਅਕਾਲੀ ਦਲ ਮਾਨ, ਅਕਾਲੀ ਦਲ ਪੰਥਕ, ਅਕਾਲੀ ਦਲ ਸੰਯੁਕਤ ਆਦਿ ਦੇ ਆਗੂਆਂ ਨੇ ਹਾਜਰੀ ਭਰੀ, ਉੱਥੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਨੇ ਉਕਤ ਸਮਾਗਮ ਤੋਂ ਦੂਰੀ ਬਣਾਈ ਰੱਖੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ, ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ.ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਰਣਜੀਤ ਸਿੰਘ ਸੰਘੇੜਾ, ਗੁਰਨੈਬ ਸਿੰਘ ਰਾਮਪੁਰਾ, ਨਰਿੰਦਰ ਸਿੰਘ ਕਾਲਾਬੂਲਾ, ਸੁਰਜੀਤ ਸਿੰਘ ਅਰਾਈਆਵਾਲਾ, ਗੁਰਦੀਪ ਸਿੰਘ ਢੁੱਡੀ, ਗੁਰਸੇਵਕ ਸਿੰਘ ਜਵਾਹਕੇ, ਸ੍ਰ.ਬਾਜ ਸਿੰਘ ਜਲੰਧਰ, ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਪਰਮਜੀਤ ਸਿੰਘ ਸਹੋਲੀ, ਭਾਈ ਰਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਬੀਬੀ ਬਲਜਿੰਦਰ ਕੌਰ ਵਿਧਾਇਕ, ਭਾਈ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ ਵਿਧਾਇਕ, ਸਾਧੂ ਸਿੰਘ ਮੈਂਬਰ ਪਾਰਲੀਮੈਂਟ, ਬਾਬਾ ਦਰਸ਼ਨ ਸਿੰਘ ਢੁੱਕੀ ਸਾਹਿਬ ਵਾਲੇ, ਹਰਪਾਲ ਸਿੰਘ ਚੀਮਾ ਪੰਚ ਪ੍ਰਧਾਨੀ, ਬਲਦੇਵ ਸਿੰਘ ਸਿਰਸਾ ਦਲ ਖਾਲਸਾ, ਰਜਿੰਦਰ ਸਿੰਘ ਫੌਜੀ, ਨਿੰਦਰ ਸਿੰਘ ਖੁਸਰੋਪੁਰ ਅਤੇ ਲੱਖਾਂ ਸਿਧਾਣਾ ਵੀ ਹਾਜਰ ਸਨ । ਦੱਸਣਯੋਗ ਹੈ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ 1 ਜੂਨ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਚੋਰੀ ਤੋਂ ਬਾਅਦ 12 ਅਕਤੂਬਰ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਅਤੇ 14 ਅਕਤੂਬਰ ਨੂੰ ਬੇਅਦਬੀ ਕਰਨ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰੋਸ ਧਰਨੇ ‘ਤੇ ਬੈਠੀਆਂ ਸੰਗਤਾਂ ਉੱਪਰ ਕੀਤੇ ਗਏ ਤਸ਼ਦੱਦ ਦੇ ਵਿਰੋਧ ‘ਚ ਸਮੁੱਚਾ ਪੰਜਾਬ ਸੜ•ਕਾਂ ‘ਤੇ ਉੱਤਰ ਆਇਆ ਸੀ ਪ੍ਰੰਤੂ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਦੋਸ਼ੀ ਦੋਸ਼ੀ ਪੁਲਿਸ ਦੀ ਗ੍ਰਿਫਤ ਵਿਚੋਂ ਬਾਹਰ ਹਨ । 
ਜਥੇਦਾਰ ਭਾਈ ਧਿਆਨ ਸਿੰਘ ਮੰਡ ਡੱਟੇ ਧਰਨੇ ‘ਤੇ : ਜਥੇਦਾਰ ਭਾਈ ਧਿਆਨ ਸਿੰਘ ਮੰਡ ਬਰਗਾੜੀ ਪੰਥਕ ਇਕੱਠ ਤੋਂ ਬਾਅਦ ਉੱਥੇ ਹੀ ਧਰਨੇ ‘ਤੇ ਡੱਟ ਗਏ ਹਨ ਤਾਂ ਜੋ ਬੇਅਦਬੀ ਦੇ ਦੋਸ਼ੀਆਂ ਅਤੇ ਸ਼ਹੀਦ ਸਿੰਘਾਂ ਤੇ ਗੋਲੀ ਚਲਾਉਣ ਵਾਲੇ ਪੁਲਿਸ ਕਰਮੀਆਂ ਤੇ ਕਾਰਵਾਈ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। 

ਟਿੱਪਣੀ ਕਰੋ:

About editor

Scroll To Top