Home / ਜਰਮਨ ਅਤੇ ਯੂਰਪ (page 5)

Category Archives: ਜਰਮਨ ਅਤੇ ਯੂਰਪ

Feed Subscription

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ‘ਤੇ ਪੋਪ ਨੇ ਸਿੱਖ ਕੌਮ ਨੂੰ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ‘ਤੇ ਪੋਪ ਨੇ ਸਿੱਖ ਕੌਮ ਨੂੰ ਦਿੱਤੀ ਵਧਾਈ

ਜਦ ਸਮੁੱਚੀ ਸਿੱਖ ਕੌਮ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾ ਰਹੀ ਹੈ ਤਾਂ ਸੰਸਾਰ ਦੇ ਵੱਡੇ ਇਸਾਈ ਧਰਮ ਦੇ ਮੁਖੀ ਪੋਪ ਨੇ ਵੀ ਸਮੁੱਚੀ ਸਿੱਖ ਕੌਮ ਨੂੰਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

Read More »

ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਸਬੰਧੀ ਨਵੀ ਰਿਪੋਰਟ ਪੇਸ਼

ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਸਬੰਧੀ ਨਵੀ ਰਿਪੋਰਟ ਪੇਸ਼

ਭਾਰਤੀ ਫੌਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਕੀਤੇ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਸਬੰਧੀ ਅੱਜ ਬਰਤਾਨੀਆਂ ਦੀ ਸੰਸਦ ਵਿੱਚ ਇੱਕ ਨਵੀਂ ਰਿਪੋਰਟ ਪੇਸ਼ ਕੀਤੀ ਗਈ।ਇਸ ਮੌਕੇ ਰਿਪੋਰਟ ਦੇ ਲੇਖਕ ਫਿਲਮਿਲਰ ਨੇ ਕਿਹਾ ਕਿ ਇਹ ਰਿਪੋਰਟ ਸਪੱਸ਼ਟ ਕਰਦੀ ਹੈ ਕਿ 1984 ਵਿਚ ਯੂ. ਕੇ. ਸਰਕਾਰ ਦੀ ਭੂਮਿਕਾ ਸੀ, ਜਿਸ ਲਈ ਹੋਰ ਜਾਂਚ ਦੀ ਲੋੜ ਹੈ।

Read More »

ਘੱਲੂਘਾਰਾ 1984 ਵਿੱਚ ਬਰਤਾਨੀਆ ਸਰਕਾਰ ਦੀ ਸਮੂਲੀਅਤ ਦੀ ਇੱਕ ਹੋਰ ਰਿਪੋਰਟ ਆਈ ਸਾਹਮਣੇ

ਘੱਲੂਘਾਰਾ 1984 ਵਿੱਚ ਬਰਤਾਨੀਆ ਸਰਕਾਰ ਦੀ ਸਮੂਲੀਅਤ ਦੀ ਇੱਕ ਹੋਰ ਰਿਪੋਰਟ ਆਈ ਸਾਹਮਣੇ

ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਫੌਜੀ ਹਮਲੇ ਵਿੱਚ ਬਰਤਾਨੀਆਂ ਸਰਕਾਰ ਵੱਲੋਂ ਭਾਰਤ ਸਰਕਾਰ ਦੀ ਕੀਤੀ ਮੱਦਦ ਦੇ ਮਾਮਲੇ ਵਿੱਚ ਇੱਕ ਹੋਰ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।ਜੂਨ 1984 ਦੇ ਫੌਜੀ ਹਮਲੇ ਸਬੰਧੀ ਯੂ. ਕੇ. ਅਤੇ ਭਾਰਤ ਦਰਮਿਆਨ ਹੋਏ ਚਿੱਠੀ ਪੱਤਰ, ਗੱਲਬਾਤ ਦੇ ਸਿਲਸਿਲਿਆਂ 'ਤੇ ਆਧਾਰਿਤ ਇਕ ਹੋਰ ਰਿਪੋਰਟ ਯੂ. ਕੇ. ਦੇ ਉਸੇ ਪੱਤਰਕਾਰ ਫਿਲ ਮਿਲਰ ਵਲੋਂ ਤਿਆਰ ਕੀਤੀ ਗਈ ਹੈ, ਜਿਸ ਨੇ ਸਭ ਤੋਂ ਪਹਿਲਾਂ ਫੌਜੀ ਹਮਲੇ (ਤੀਜੇ ਘੱਲੂਘਾਰਾ) ਵਿਚ ਬਰਤਾਨੀਆ ਦੀ ਭੂਮਿਕਾ ਨੂੰ ਜਨਤਕ ਕੀਤਾ ਸੀ ।

Read More »

ਬਰਤਾਨੀਆ: ਲੇਬਰ ਪਾਰਟੀ ਨੇ ਸਿੱਖ ਭਾਈਚਾਰੇ ਨਾਲ ਕੀਤੇ ਵਾਅਦਿਆਂ ਪ੍ਰਤੀ ਵੱਚਨਬੱਧਤਾ ਪ੍ਰਗਟਾਈ

ਬਰਤਾਨੀਆ: ਲੇਬਰ ਪਾਰਟੀ ਨੇ ਸਿੱਖ ਭਾਈਚਾਰੇ ਨਾਲ ਕੀਤੇ ਵਾਅਦਿਆਂ ਪ੍ਰਤੀ ਵੱਚਨਬੱਧਤਾ ਪ੍ਰਗਟਾਈ

ਬਰਤਾਨੀਆ ਦੇ ਸਿੱਖਾਂ ਦੀ ਜੱਥੇਬੰਦੀ ਸਿੱਖ ਕੌਂਸਲ ਯੂ. ਕੇ. ਦੇ ਜਨਰਲ ਇਜਲਾਸ ਸਬੰਧੀ ਹੋਏ ਸਮਾਗਮ ਵਿੱਚ ਲੇਬਰ ਪਾਰਟੀ ਦੇ ਆਗੂ ਜੈਰਮੀ ਕੌਰਬਿਨ ਵਲੋਂ ਲਿਖੇ ਪੱਤਰ ਨੂੰ ਪੜ੍ਹ ਕੇ ਸੁਣਾਇਆ ਗਿਆ ।ਗੁਰੂ ਤੇਗ ਬਹਾਦਰ ਗੁਰਦੁਆਰਾ ਲੈਸਟਰ ਵਿਚ ਹੋਏ ਸਮਾਗਮ ਮੌਕੇ ਲੇਬਰ ਪਾਰਟੀ ਨੇ ਸਿੱਖ ਭਾਈਚਾਰੇ ਨਾਲ ਕੀਤੇ ਵਾਅਦਿਆਂ ਪ੍ਰਤੀ ਆਪਣੀ ਵੱਚਨਬੱਧਤਾ ਪ੍ਰਗਟਾਈ ਹੈ ।

Read More »

ਕੈਟੇਲੋਨੀਆ ਦੀ ਸੰਸਦ ’ਚ ਸਪੇਨ ਤੋਂ ਆਜ਼ਾਦ ਹੋਣ ਦਾ ਮਤਾ ਪਾਸ ਕੀਤਾ

ਕੈਟੇਲੋਨੀਆ ਦੀ ਸੰਸਦ ’ਚ ਸਪੇਨ ਤੋਂ ਆਜ਼ਾਦ ਹੋਣ ਦਾ ਮਤਾ ਪਾਸ ਕੀਤਾ

ਕੈਟੇਲੋਨੀਆ ਦੀ ਸੰਸਦ ’ਚ ਸਪੇਨ ਤੋਂ ਆਜ਼ਾਦ ਹੋਣ ਦਾ ਮਤਾ ਅੱਜ ਪਾਸ ਹੋ ਗਿਆ। ਉਧਰ ਸਪੇਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਕੈਟੇਲੋਨੀਆ ਨੂੰ ਕਿਸੇ ਵੀ ਸੂਰਤ ’ਚ ਵੱਖ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਆਜ਼ਾਦੀ ਦੇ ਐਲਾਨ ਤੋਂ ਬਾਅਦ ਸਪੇਨ ਦੇ ਪ੍ਰਧਾਨ ਮੰਤਰੀ ਨੇ ਕੈਟੇਲੋਨੀਆ ਦੀ ਸੰਸਦ ਭੰਗ ਕਰ ਦਿੱਤੀ ਅਤੇ 21 ਦਸੰਬਰ ਨੂੰ ਖੇਤਰੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ।

Read More »

ਆਰ ਐੱਸ ਐੱਸ ਦੇ ਸਮਾਗਮ ਵਿੱਚ ਜਾਣ ਵਾਲੇ ਸਿੱਖ ਕੌਮ ਦੇ ਬਾਗੀ ਅਖਵਾਉਣਗੇ: ਯੁਨਾਈਟਿਡ ਖਾਲਸਾ ਦਲ ਯੂ,ਕੇ

ਆਰ ਐੱਸ ਐੱਸ ਦੇ ਸਮਾਗਮ ਵਿੱਚ ਜਾਣ ਵਾਲੇ ਸਿੱਖ ਕੌਮ ਦੇ ਬਾਗੀ ਅਖਵਾਉਣਗੇ: ਯੁਨਾਈਟਿਡ ਖਾਲਸਾ ਦਲ ਯੂ,ਕੇ

ਰਾਸ਼ਟਰੀ ਸੁਰੱਖਿਆ ਸੇਵਕ ਸੰਘ ਹਿੰਦੂਤਵੀਆਂ ਦੀ ਕੱਟੜ ਅਤੇ ਫਿਰਕਾਪ੍ਰਸਤ ਜਮਾਤ ਹੈ ।ਜਿਸਦਾ ਇੱਕੋ ਇੱਕ ਮਕਸਦ ਸਿੱਖਾਂ ਸਮੇਤ ਭਾਰਤ ਦੀਆਂ ਵਸਨੀਕ ਘੱਟ ਗਿਣਤੀ ਕੌਮਾਂ ਦੀ ਅੱਡਰੀ ਹੋਂਦ ਅਤੇ ਨਿਰਾਲੀ ਪਛਾਣ ਨੂੰ ਖਤਮ ਕਰਕੇ ਉਹਨਾਂ ਨੂੰ ਹਿੰਦੂਤਵ ਦੇ ਖਾਰੇ ਸਮੁੰਦਰ ਵਿੱਚ ਜਜਬ ਕਰਨਾ ਅਤੇ ਹਿੰਦੂ ਰਾਜ ਕਾਇਮ ਕਰਨਾ ਹੈ । ਇਸ ਦੀਆਂ ਅਨੇਕਾਂ ਜਥੇਬੰਦੀਆਂ ਹਨ ।ਜਿਹਨਾਂ ਵਿੱਚ ਰਾਸ਼ਟਰੀ ਸਿੱਖ ਸੰਗਤ ਸਿੱਖ ਕੌਮ ਵਿੱਚ ਘੁਸਪੈਠ ਕਰਨ ਲਈ ਇਹਨਾਂ ਹਿੰਦੂਤਵੀਆਂ ਵਲੋਂ ਬਣਾਈ ਹੋਈ ਹੈ । ਜਿਸ ਦੁਆਰਾ 25 ਅਕਤੂਬਰ ਨੂੰ ਦਿੱਲੀ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ ।

Read More »

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਮਾਗਮ ਕਰਵਾਇਆ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਮਾਗਮ ਕਰਵਾਇਆ

ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਫੌਜੀ ਹਮਲੇ ਸਮੇਂ ਭਾਰਤੀ ਫੌਜ ਦੀ ਅਗਵਾਈ ਕਰਨ ਵਾਲੇ ਫੌਜ ਮੁਖੀ ਅਰੁਣ ਕੁਮਾਰ ਵੈਦਿਆ ਨੂੰ ਉਸਦੇ ਕੀਤੇ ਪਾਪਾਂ ਦੀ ਸਜ਼ਾ ਦੇਣ ਵਾਲੇ ਸਿੱਖ ਕੌਮ ਦੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਦੇ ਸਬੰਧ 'ਚ ਸਿੱਖ ਫੈਡਰੇਸ਼ਨ ਯੂ. ਕੇ. (ਲੈਸਟਰ ਬ੍ਰਾਂਚ) ਵਲੋਂ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੀ ਓਡਬੀ ਵਿਖੇ ਇਕ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੇ ਪੱਧਰ 'ਤੇ ਖਾਲਿਸਤਾਨ ਪੱਖੀ ਸਿੱਖ ਆਗੂਆਂ ਨੇ ਸ਼ਿਰਕਤ ਕਰਕੇ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Read More »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਨਵੀਂ ਪ੍ਰਬੰਧਕ ਕਮੇਟੀ ਨੇ ਪ੍ਰਬੰਧ ਸੰਭਾਲਿਆ

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਨਵੀਂ ਪ੍ਰਬੰਧਕ ਕਮੇਟੀ ਨੇ ਪ੍ਰਬੰਧ ਸੰਭਾਲਿਆ

ਯੂਰਪ ਦੇ ਸਭ ਤੋਂ ਵੱਡੇ ਗੁਰੂ ਘਰ ਵਜੋਂ ਜਾਣੇ ਜਾਂਦੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਅੱਜ ਐਲਾਨ ਹੋ ਗਿਆ ਹੈ । ਵਿਧਾਨ ਅਨੁਸਾਰ ਗੁਰਦੁਆਰਾ ਹੈਵਲਾਕ ਰੋਡ ਵਿਖੇ ਨਵੇਂ ਚੁਣੇ ਗਏ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਨਵੀਂ ਪ੍ਰਬੰਧਕ ਕਮੇਟੀ ਦਾ ਐਲਾਨ ਕੀਤਾ ਗਿਆ । ਇਸ ਮੀਟਿੰਗ 'ਚ ਨਵੇਂ ਚੁਣੇ ਗਏ ਮੈਂਬਰ ਸ਼ਾਮਿਲ ਹੋਏ, ਜਦ ਕਿ 3-4 ਮੈਂਬਰ ਕਿਸੇ ਕਾਰਨ ਮੀਟਿੰਗ ਵਿਚ ਨਾ ਪਹੁੰਚ ਸਕੇ ।

Read More »

ਮਨੁੱਖਤਾ ਦੀ ਸੇਵਾ ਲਈ ਤਤਪਰ ਖ਼ਾਲਸਾ ਏਡ ਦਾ ਬਰਤਾਨੀਆ ਦੀ ਸੰਸਦ ਵਿੱਚ ਇਸਾਈ ਭਾਈਚਾਰੇ ਦਾ ਸਨਮਾਨ

ਮਨੁੱਖਤਾ ਦੀ ਸੇਵਾ ਲਈ ਤਤਪਰ ਖ਼ਾਲਸਾ ਏਡ ਦਾ ਬਰਤਾਨੀਆ ਦੀ ਸੰਸਦ ਵਿੱਚ ਇਸਾਈ ਭਾਈਚਾਰੇ ਦਾ ਸਨਮਾਨ

ਮਨੁੱਖਤਾ ਦੀ ਸੇਵਾ ਵਿੱਚ ਤਤਪਰ ਜੱਥੇਬੰਦੀ ਖ਼ਾਲਸਾ ਏਡ ਦਾ ਜੈਨ ਭਾਈਚਾਰੇ ਵੱਲੋਂ ਬਰਤਾਨੀਆ ਦੀ ਸੰਸਦ ਵਿੱਚ ਰੱਖੇ ਸਮਾਗਮ ਵਿੱਚ ਸਨਮਾਨ ਕੀਤਾ ਗਿਆ। ਜੈਨ ਭਾਈਚਾਰੇ ਵੱਲੋਂ ਮਨੁੱਖਤਾ ਦੇ ਕਾਰਜ਼ ਕਰਨ ਵਾਲੀਆਂ ਸ਼ਖਸ਼ੀਅਤਾਂ/ਸੰਸਥਾਵਾਂ ਦਾ ਹਰ ਸਾਲ ਵਿਸੇਸ਼ ਪੁਰਸਕਾਰ ਨਾਲ ਸਨਾਮਾਨ ਕੀਤਾ ਜਾਂਦਾ ਹੈ।

Read More »

ਸਿੱਖ ਰਾਜ ਦੇ ਸਿੱਕਿਆਂ ਬਾਰੇ ਕੈਨੇਡਾ ਵਾਸੀ ਸੁਰਜੀਤ ਸਿੰਘ ਪਾਹਵਾ ਬਣਾਵੇਗਾ ਦਸਤਾਵੇਜ਼ੀ ਫ਼ਿਲਮ

ਸਿੱਖ ਰਾਜ ਦੇ ਸਿੱਕਿਆਂ ਬਾਰੇ ਕੈਨੇਡਾ ਵਾਸੀ ਸੁਰਜੀਤ ਸਿੰਘ ਪਾਹਵਾ ਬਣਾਵੇਗਾ ਦਸਤਾਵੇਜ਼ੀ ਫ਼ਿਲਮ

ਕੈਨੇਡਾ ਦੇ ਮੌਂਟਰੀਅਲ ਸ਼ਹਿਰ ਰਹਿੰਦੇ ਨਿਰਮਾਤਾ ਸੁਰਜੀਤ ਸਿੰਘ ਪਾਹਵਾ ਹੁਣ ‘ਆਜ਼ਾਦ ਸਿੱਖ ਰਾਜ ਦੇ ਸਿੱਕੇ’ ਦਸਤਾਵੇਜ਼ੀ ਬਣਾ ਕੇ ਵਡਮੁੱਲੇ ਇਤਿਹਾਸ ਨੂੰ ਸਾਂਭਣ ਦੀ ਵਿਉਂਤ ਬਣਾ ਰਹੇ ਹਨ। ਇਸ ਵਿੱਚ 18ਵੀਂ ਤੋਂ 19ਵੀਂ ਸਦੀ ਦੇ ਅੱਧ ਤੱਕ ਦੇ ‘ਨਾਨਕਸ਼ਾਹੀ’, ‘ਗੋਬਿੰਦਸ਼ਾਹੀ’, ਬਾਬਾ ਬੰਦਾ ਸਿੰਘ ਬਹਾਦਰ ਜਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਦੇ ਸਿੱਕਿਆਂ ਤੇ ਮੋਹਰਾਂ ਦੀ ਜਾਣਕਾਰੀ ਹੋਵੇਗੀ।

Read More »
Scroll To Top