Home / Tag Archives: Gurduara Dangmar Sahib Sikkim

Tag Archives: Gurduara Dangmar Sahib Sikkim

Feed Subscription

ਗੁਰਦੁਆਰਾ ਡਾਂਗਮਾਰ ਸਿੱਕਮ ਦਾ ਮਾਮਲਾ, ਸ਼੍ਰੋਮਣੀ ਕਮੇਟੀ ਵੱਲੋਂ ਵਫਦ ਭੇਜਣ ਦਾ ਫੈਸਲਾ

ਗੁਰਦੁਆਰਾ ਡਾਂਗਮਾਰ ਸਿੱਕਮ ਦਾ ਮਾਮਲਾ, ਸ਼੍ਰੋਮਣੀ ਕਮੇਟੀ ਵੱਲੋਂ ਵਫਦ ਭੇਜਣ ਦਾ ਫੈਸਲਾ

ਗੁਰੂ ਨਾਨਕ ਸਾਹਿਬ ਦੀ ਯਾਦ ਵਿੱਚ ਸਿੱਕਮ ਵਿੱਚ ਬਣੇ ਗੁਰਦੁਆਰਾ ਡਾਂਗਮਾਰ ਦੇ ਦਰਸ਼ਨ ਦੀਦਾਰਿਆਂ ਤੋਂ ਸਿੱਖ ਸੰਗਤਾਂ ਨੂੰ ਰੋਕਣ ਦਾ ਮਾਮਲਾ ਸਾਹਮਣੇ ਆੳੇੁਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਥੇ ਹਾਲਾਤ ਦਾ ਜ਼ਾਇਜਾ ਲੈਣ ਲਈ ਕਮੇਟੀ ਦਾ ਇੱਕ ਵਫਦ ਭੇਜਣ ਦਾ ਫੈਸਲਾ ਕੀਤਾ ਹੈ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਸਿੱਖ ਸਦਭਾਵਨਾ ਦਲ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਸਿੱਖ ਸਦਭਾਵਨਾ ਦਲ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

ਗੁਰੁ ਨਾਨਕ ਸਾਹਿਬ ਜੀ ਦੇ ਮੁਬਾਰਕ ਪਾਕ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਦੀ ਮੁੜ ਬਹਾਲੀ ਲਈ ਮੰਗ ਕਰਦਿਆਂ ਸਿੱਖ ਸਦਭਾਵਨਾ ਦਲ ਦੇ ਕਾਰਕੁਨਾਂ ਨੇ ਅੱਜ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਦਾ ਮਾਮਲਾ: ਸਿੱਕਮ ਹਾਈ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ

ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਦਾ ਮਾਮਲਾ: ਸਿੱਕਮ ਹਾਈ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ

ਸ਼੍ਰੀ ਗੁਰੁ ਨਾਨਕ ਸਾਹਿਬ ਦੇ ਮੁਬਾਰਕ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਡਾਂਗਮਾਰ ਸਿੱਕਮ ਦੀ ਹਾਲਤ ਜਿਉਂ ਦੀ ਤਿਉਂ ਰੱਖਣ ਦੇ ਸਿਕੱਮ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 29 ਮਾਰਚ 2018 ਦੀ ਤਾਰੀਕ ਤੈਅ ਕੀਤੀ ਹੈ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਰਾਸ਼ਟਰਪਤੀ ਦਾ ਘਿਰਾਉ ਕੀਤਾ ਜਾਵੇਗਾ।

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਰਾਸ਼ਟਰਪਤੀ ਦਾ ਘਿਰਾਉ ਕੀਤਾ ਜਾਵੇਗਾ।

ਗੁਰੂ ਨਾਨਕ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਸਿੱਕਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਭਾਰਤੀ ਰਾਸ਼ਟਰਪਤੀ ਦਾ ਘਿਰਾਉ ਕੀਤਾ ਜਾਵੇਗਾ। ਸਿੱਖ ਸਦਭਾਵਨਾ ਦਲ ਨੇ ਗੁਰਦੁਆਰਾ ਡਾਂਗਮਾਰ ਸਾਹਿਬ (ਨੌਰਥ ਸਿੱਕਮ) ਦੀ ਮੁੜ ਬਹਾਲੀ ਕਰਵਾਉਣ ਲਈ 28 ਨਵੰਬਰ ਨੂੰ ਰਾਸ਼ਟਰਪਤੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

Read More »

ਗੁਰਦੁਆਰਾ ਡਾਂਗਮਾਰ, ਸਿੱਕਮ ਦੇ ਮਾਮਲੇ ਵਿੱਚ ਦਿੱਲੀ ਕਮੇਟੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਡਾਂਗਮਾਰ, ਸਿੱਕਮ ਦੇ ਮਾਮਲੇ ਵਿੱਚ ਦਿੱਲੀ ਕਮੇਟੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਡਾਂਗਮਾਰ, ਗੁਰੁ ਨਾਨਕ ਸਾਹਿਬ, ਸਿੱਕਮ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਉਹ ਸਿੱਕਮ ਵਿੱਚ ਗੁਰਦੁਆਰੇ ਨੂੰ ਬਚਾਉਣ ਦੇ ਮਾਮਲੇ ਵਿੱਚ ਦਖ਼ਲ ਦੇਣ।

Read More »

ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਸਮੇਤ ਹੋਰ ਅਹਿਮ ਸਿੱਖ ਮਸਲਿਆਂ ਸਬੰਧੀ ਉਨ੍ਹਾਂ ਨੂੰ ਦੋ ਯਾਦ ਪੱਤਰ ਸੌਂਪ ਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਦੀ ਮੰਗ ਕੀਤੀ।

Read More »

ਸਿੱਕਿਮ ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਮੁਖਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ

ਸਿੱਕਿਮ ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਮੁਖਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ

ਸਿੱਕਿਮ ਗੁਰਦੁਆਰਾ ਸਾਹਿਬਾਨਾਂ ’ਤੇ ਸਿੱਕਿਮ ਸਰਕਾਰ ਵੱਲੋਂ ਗੈਰਕਾਨੂੰਨੀ ਨਿਰਮਾਣ ਦੀ ਲਟਕਾਈ ਗਈ ਤਲਵਾਰ ਨੂੰ ਹਟਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਸਿੱਕਿਮ ਹਾਊਸ ’ਚ ਸੂਬੇ ਦੇ ਮੁਖਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ ਸਿੱਕਿਮ ਸਰਕਾਰ ਵੱਲੋਂ 1991 ’ਚ ਧਾਰਮਿਕ ਸਥਾਨਾਂ ਬਾਰੇ ਕੱਢੇ ਗਏ ਨੋਟੀਫਿਕੇਸ਼ਨ ਦਾ ਵੀ ਚੇਤਾ ਕਰਾਇਆ।

Read More »

ਗ੍ਰਹਿ ਮੰਤਰੀ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ

ਗ੍ਰਹਿ ਮੰਤਰੀ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ

ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਬੀਤੇ ਕਲ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਮੌਜੂਦ ਸਨ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਰਾਜਪਾਲ ਪੰਜਾਬ ਨੂੰ ਮਿਲੇਗੀ

ਗੁਰਦੁਆਰਾ ਡਾਂਗਮਾਰ ਸਾਹਿਬ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਰਾਜਪਾਲ ਪੰਜਾਬ ਨੂੰ ਮਿਲੇਗੀ

ਸਿੱਖ ਧਰਮ ਦੇ ਮੋਢੀ ਗੁਰੁ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ (ਸਿੱਕਮ) ਸਬੰਧੀ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਇਸ ਦੀ ਇਤਿਹਾਸਕ ਮਹੱਤਤਾ ਉਜਾਗਰ ਕਰਨ ਲਈ ਅਰੰਭੀ ਮੁਹਿੰਮ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਪੰਜਾਬ ਦੇ ਰਾਜਪਾਲ ਕੋਲ ਮਸਲਾ ਰੱਖਣ ਦੀ ਤਿਆਰੀ ਕੀਤੀ ਗਈ ਹੈ।

Read More »

ਗੁਰਦੁਆਰਾ ਡਾਂਗਮਾਰ ਸਾਹਿਬ (ਸਿੱਕਮ) ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੀ ਹਦਾਇਤ ਕੀਤੀ

ਗੁਰਦੁਆਰਾ ਡਾਂਗਮਾਰ ਸਾਹਿਬ (ਸਿੱਕਮ) ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੀ ਹਦਾਇਤ ਕੀਤੀ

ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਡਾਂਗਮਾਰ ਸਾਹਿਬ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸਿੱਕਿਮ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਇਤਿਹਾਸਕ ਗੁਰਦੁਆਰਾ ਗੁਰੂਡਾਂਗਮਾਰ ਸਬੰਧੀ ਸਥਿਤੀ ‘ਜਿਉਂ ਦੀ ਤਿਉਂ’ ਰੱਖੀ ਜਾਵੇ।

Read More »
Scroll To Top