Home / Tag Archives: Sikh Coordination Committee USA

Tag Archives: Sikh Coordination Committee USA

Feed Subscription

ਅਮਰੀਕਾ: ਸਿੱਖਾਂ ਨੇ ਭਾਰਤੀ ਅਧਿਕਾਰੀਆਂ ਦੇ ਗੁਰਦੁਅਰਿਆਂ ਵਿੱਚ ਦਾਖਲੇ ‘ਤੇ ਲਾਈ ਪਾਬੰਦੀ

ਅਮਰੀਕਾ: ਸਿੱਖਾਂ ਨੇ ਭਾਰਤੀ ਅਧਿਕਾਰੀਆਂ ਦੇ ਗੁਰਦੁਅਰਿਆਂ ਵਿੱਚ ਦਾਖਲੇ ‘ਤੇ ਲਾਈ ਪਾਬੰਦੀ

ਅਮਰੀਕਾ ਵੱਸਦੇ ਸਿੱਖਾਂ ਨੇ ਭਾਰਤ ਸਰਕਾਰ ਦੇ ਸਿੱਖਾਂ ਪ੍ਰਤੀ ਰਵੱਈਏ ਅਤੇ ਭਾਰਤੀ ਕੂਟਨੀਤਕਾਂ ਦੀ ਸਿੱਖ ਵਿਰੋਧੀ ਕਰਵਾਈ ਦੇ ਵਿਰੁੱਧ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਇਤਿਹਾਸਕ ਮਤਾ ਪਾਸ ਕਰਦਿਆਂ ਭਾਰਤੀ ਕੂਟਨੀਤਕਾਂ ਅਤੇ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਦੇ ਗੁਰਦੁਆਰਿਆਂ 'ਚ ਦਾਖ਼ਲੇ ਅਤੇ ਨਗਰ ਕੀਰਤਨ 'ਚ ਸ਼ਮੂਲੀਅਤ 'ਤੇ ਪਾਬੰਦੀ ਲਗਾ ਦਿੱਤੀ ਹੈ ।

Read More »

ਕੈਪਟਨ ਸਰਕਾਰ ਵੱਲੋਂ ਖਾਲਸਾ ਸਾਜਣਾ ਦਿਹਾੜੇ ਦੀ ਛੁੱਟੀ ਰੱਦ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵੱਲੋਂ ਨਿਖੇਧੀ

ਕੈਪਟਨ ਸਰਕਾਰ ਵੱਲੋਂ ਖਾਲਸਾ ਸਾਜਣਾ ਦਿਹਾੜੇ ਦੀ ਛੁੱਟੀ ਰੱਦ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵੱਲੋਂ ਨਿਖੇਧੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਅਮਰੀਕਾ ਦੀਆਂ 85 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਦੀ ਬਣੀ ਸਾਂਝੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੀ ਪ੍ਰਵਾਨਿਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ।

Read More »

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੇ ਪਾਸਪੋਰਟ ਜ਼ਬਤ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਵੱਲੋਂ ਨਿਖੇਧੀ

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੇ ਪਾਸਪੋਰਟ ਜ਼ਬਤ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਵੱਲੋਂ ਨਿਖੇਧੀ

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦਾ ਭਾਰਤ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਪਾਸਪੋਰਟ ਜ਼ਬਤ ਕਰਨ ਦੇ ਕਾਰੇ ਨੂੰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ. ਐਸ. ਏ.) ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

Read More »

ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰ ਪੰਜ ਪਿਆਰਿਆਂ ਅੱਗੇ ਪੇਸ਼ ਹੋਣ

ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰ ਪੰਜ ਪਿਆਰਿਆਂ ਅੱਗੇ ਪੇਸ਼ ਹੋਣ

ਬਲਾਤਕਾਰ ਦੇ ਦੋਸ਼ਾਂ ਅਧੀਨ 20 ਸਾਲ ਦੀ ਕੈਦ ਭੁਗਤ ਰਹੇ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰ ਆਪਣੀ ਗਲਤੀ ਮੰਨ ਕੇ ਪੰਜ ਪਿਆਰਿਆਂ ਅੱਗੇ ਪੇਸ਼ ਹੋਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਮਸਲਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਣਾਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ.) ਨੇ ਕਿਹਾ ਹੈ ਕਿ ਡੇਰਾ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ 'ਤੇ ਕਬਜ਼ਾ ਕਰੀਂ ਬੈਠੇ ਸਰਕਾਰੀ ਜਥੇਦਾਰਾਂ ਨੇ ਸਿੱਖ ਕੌਮ ਨੂੰ ਦੁਬਿਧਾ 'ਚ ਪਾਉਣ ਦੀ ਬੱਜਰ ਗ਼ਲਤੀ ਕੀਤੀ ਸੀ, ਜਿਸ ਲਈ ਉਹ ਗੁਨਾਹਗਾਰ ਹਨ ।

Read More »

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ 6 ਜੂਨ ਨੂੰ ਕਾਲਾ ਦਿਨ ਕਰਾਰ ਦਿੰਦਿਆਂ ਸਿੱਖ ਰਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਇਕਮੁੱਠ ਹੋਣ ਦਾ ਸੱਦਾ ਦਿੱਤਾ

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ 6 ਜੂਨ ਨੂੰ ਕਾਲਾ ਦਿਨ ਕਰਾਰ ਦਿੰਦਿਆਂ ਸਿੱਖ ਰਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਇਕਮੁੱਠ ਹੋਣ ਦਾ ਸੱਦਾ ਦਿੱਤਾ

ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ. ਐਸ. ਏ.) ਨੇ 6 ਜੂਨ ਵਾਲੇ ਦਿਨ ਨੂੰ ਦੁਨੀਆ ਦਾ ਕਾਲਾ ਦਿਨ ਕਰਾਰ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਭਾਰਤ ਦੀ ਹਕੂਮਤ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਾਇਆ, ਪਰ ਅਫਸੋਸ ਹੈ ਕਿ ਅਜੋਕਾ ਜ਼ਿਆਦਾ ਸਿੱਖ ਵਰਗ ਨਿੱਜੀ ਪੱਖ ਦੀਆਂ ਜੰਜ਼ੀਰਾਂ ਵਿਚ ਜਕੜਿਆ ਸਾਰਾ ਕੁਝ ਭੁੱਲੀ ਜਾ ਰਿਹਾ ਹੈ, ਜਦਕਿ ਚਾਹੀਦਾ ਇਹ ਸੀ ਕਿ ਸਿੱਖ ਆਪਣੇ-ਆਪ ਨੂੰ ਆਜ਼ਾਦ ਕਰਾਉਣ ਲਈ ਆਪਣਾ ਸੰਘਰਸ਼ ਹੋਰ ਤੇਜ਼ ਕਰਦਾ ਤੇ ਬੇਗਮਪੁਰਾ ਵਸਾਉਣ ਦੇ ਸੰਕਲਪ 'ਤੇ ਅਮਲ ਕਰਦਾ ।

Read More »
Scroll To Top